ਆਪ’ ਵੱਲੋਂ ਮਿਉਂਸਿਪਲ ਕਮੇਟੀ ਚੋਣਾਂ ਲਈ 22 ਜ਼ਿਲ੍ਹਿਆਂ ਵਿਚ ਕਮੇਟੀਆਂ ਦਾ ਗਠਨ
ਰਾਜਨੀਤਕ ਅਤੇ ਸ਼ਹਿਰ ਦੀ ਗੰਦਗੀ ਨੂੰ ਝਾੜੂ ਨਾਲ ਕਰਾਂਗੇ ਸਾਫ਼-‘ਆਪ’
ਚੰਡੀਗੜ੍ਹ, 4 ਜਨਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੋਣ ਵਾਲੀਆਂ ਨਗਰ ਨਿਗਮ ਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ ਕਰ ਦਿੱਤੀਆਂ ਹਨ। ਇਨ੍ਹਾਂ ਤਿਆਰੀਆਂ ਵਜੋਂ ਅੱਜ ਪਾਰਟੀ ਨੇ ਪੰਜਾਬ ਦੇ 22 ਜ਼ਿਲ੍ਹਿਆਂ ‘ਚ ਚੋਣਾਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗਠਿਤ ਕੀਤੀਆਂ ਗਈਆਂ ਕਮੇਟੀਆਂ ਇਨ੍ਹਾਂ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ। ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਲੜਦੇ ਹੋਏ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਬਦਲ ਦਿੰਦੇ ਹੋਏ ਇਮਾਨਦਾਰ, ਪੜ੍ਹੇ ਲਿਖੇ ਤੇ ਯੋਗ ਉਮੀਦਵਾਰ ਦਿੱਤੇ ਜਾਣਗੇ ਜੋ ਆਮ ਲੋਕਾਂ ਵਿੱਚੋਂ ਹੋਣਗੇ ਅਤੇ ਲੋਕਾਂ ਲਈ ਕੰਮ ਕਰਨਗੇ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸ਼ਹਿਰੀ ਖੇਤਰ ਵਿੱਚ ਫੈਲੀ ਰਾਜਨੀਤਿਕ ਗੰਦਗੀ ਅਤੇ ਸਫਾਈ ਵਿਵਸਥਾ ਪੱਖੋਂ ਪਈ ਗੰਦਗੀ ਨੂੰ ਝਾੜੂ ਨਾਲ ਸਾਫ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ, ਅਕਾਲੀਆਂ ਤੇ ਭਾਜਪਾ ਦੇ ਆਗੂਆਂ ਨੇ ਜਿੱਤਣ ਤੋਂ ਬਾਅਦ ਸਿਰਫ ਆਪਣੀਆਂ ਤਿਜੌਰੀਆਂ ਭਰੀਆਂ ਹਨ। ਸ਼ਹਿਰਾਂ, ਮੁਹੱਲਿਆਂ ਅਤੇ ਗਲੀਆਂ ਟੁੱਟੀਆਂ ਹੋਈਆਂ ਹਨ ਅਤੇ ਗੰਦਗੀ ਦੇ ਢੇਰ ਲੱਗੇ ਹੋਏ। ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਖਜ਼ਾਨਿਆਂ ਦੀ ਲੁੱਟ ਕਰਕੇ ਆਪਣੀਆਂ ਤਿਜੌਰੀਆਂ ਭਰਨ ਵਾਲਿਆਂ ਅਤੇ ਲੋਕਾਂ ਵਿਰੁੱਧ ਭੁਗਤਣ ਵਾਲਿਆਂ ਨੂੰ ਮੂੰਹ ਨਾ ਲਗਾਉਣ।