ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਭੌਗੀਵਾਲ ਪੁੱਜੇ ਪ੍ਰਸਾਸਨਿਕ ਅਧਿਕਾਰੀ
ਜਨ ਸੁਵਿਧਾ ਕੈਂਪ ਮੌਕੇ ਏ.ਡੀ.ਸੀ. ਤੇ ਐਸ.ਡੀ.ਐਮ. ਵੱਲੋਂ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ,ਸੁਣੀਆਂ ਲੋਕਾਂ ਦੀ ਨਿੱਜੀ ਤੇ ਸਾਂਝੀਆਂ ਸਿਕਾਇਤਾਂ/ਮੁਸਕਲਾ
ਪਿੰਡ ਨਿਵਾਸ਼ੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਦਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਭੌਗੀਵਾਲ ਪੁੱਜਣ ਤੇ ਕੀਤਾ ਧੰਨਵਾਦ
ਮਾਲੇਰਕੋਟਲਾ 06 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬ ਡਵੀਜਨ ਮਾਲੇਰਕੋਟਲਾ ਦੇ ਪਿੰਡ ਭੌਗੀਵਾਲ ਵਿਖੇ ਪਿੰਡ ਨਿਵਾਸੀਆਂ ਦੀਆਂ ਸਾਂਝੀਅਂ/ਨਿੱਜੀ ਸਮੱਸਿਆਵਾਂ /ਸਿਕਾਇਤਾਂ ਦਾ ਨਿਵਾਰਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਿਨ ਕੀਤਾ ਗਿਆ ।
ਇਸ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ,ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਅਪਰਨਾ ਐਮ.ਬੀ.ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਸਿਰਕਤ ਕੀਤੀ ।
ਜਨ ਸੁਣਵਾਈ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਹੀ ਲਗਾਤਾਰ ਪੁੱਜ ਰਹੇ ਹਨ।
ਉਨ੍ਹਾਂ ਹੋਰ ਕਿਹਾ ਕੈਂਪਾਂ ਵਿੱਚ ਕੇਵਲ ਲੋਕਾਂ ਦੀਆਂ ਨਿੱਜੀ/ਸਾਂਝੀਆਂ ਸਮੱਸਿਆਵਾਂ ਨਹੀਂ ਸੁਣੀਆਂ ਜਾ ਰਹੀਆਂ ਸਗੋਂ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਉਲੀਕਿਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜ ਸਕੇ ।
ਐਸ.ਡੀ.ਐਮ.ਅਪਰਨਾ ਐਮ.ਬੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੇ ਆਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਲਈ ਹਫ਼ਤੇ ‘ਚ ਦੋ ਕੈਂਪਾਂ ਦੀ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਜਿਆਦਾਤਰ ਮਸਲਿਆਂ ਦਾ ਮੌਕੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੋ ਸਕੇ।
ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ ਵਿਭਾਗ, ਮਾਲ ਵਿਭਾਗ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਫੂਡ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਪੰਚਾਇਤੀ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਬਿਨੈ ਪੱਤਰ ਪ੍ਰਾਪਤ ਕਰਕੇ ਯੋਗ ਕਾਰਵਾਈ ਨੂੰ ਅਮਲ ਵਿੱਚ ਲਿਆ ਰਹੇ ਹਨ ।
09 ਅਗਸਤ ਨੂੰ ਪਿੰਡ ਬਨਭੌਰਾ ਵਿਖੇ ਆਯੋਜਿਤ ਕੀਤਾ ਜਾਵੇਗਾ ਜਨ ਸੁਣਵਾਈ ਕੈਂਪ
ਉਨ੍ਹਾਂ ਦੱਸਿਆ ਕਿ 09ਅਗਸਤ ਨੂੰ ਜ਼ਿਲ੍ਹੇ ਦੀ ਸਬ ਡਵੀਜਨ ਅਮਰਗੜ੍ਹ ਦੇ ਪਿੰਡ ਬਨਭੌਰਾ ਦੇ ਗੁਰਦੁਆਰਾ ਭੁੱਲਰਾ ਵਾਲਾ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੌਜ਼ਿਤ ਕੀਤਾ ਜਾਵੇਗਾ । ਉਨ੍ਹਾਂ ਪਿੰਡ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਉਠਾਉਣ ਦੀ ਅਪੀਲ ਵੀ ਕੀਤੀ ।
ਪਿੰਡ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਆਪਣੇ ਕੰਮਾਂ ਕਰਵਾਉਣ ਦੀ ਸਹੂਲਤ ਉਨ੍ਹਾਂ ਦੇ ਪਿੰਡ ਵਿੱਚ ਹੀ ਪ੍ਰਦਾਨ ਕੀਤੀ ਹੈ, ਜਿਸ ਕਰਕੇ ਹੁਣ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ‘ਚ ਜਾਣ ਦੀ ਲੋੜ ਨਹੀਂ ਰਹੀ।