ਪੰਜਾਬ

ਪੰਜਾਬ ਦੀ ਜਨਤਾ ਨੂੰ ਵਧੀਆ ਅਤੇ ਸਸਤੀ ਖੁਰਾਕ ਵੀ ਦੇਵੇਗੀ ਅਤੇ ਰੁਜ਼ਗਾਰ ਵੀ” – ਅਮਨਦੀਪ ਮੋਹੀ

“ਇਹ ਕੁਰਸੀ ਨਹੀਂ ਇੱਕ ਵੱਡੀ ਜਿੰਮੇਵਾਰੀ ਹੈ, ਜਿਸਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਂਉਗਾ, ਅਮਨਦੀਪ ਮੋਹੀ ਮਾਰਕਫੈੱਡ ਦੇ ਮੁਨਾਫ਼ੇ ਨੂੰ ਵਧਾਉਣਾ ਹੀ ਮੇਰਾ ਇਕੋ ਟੀਚਾ ਹੈ -ਅਮਨਦੀਪ ਮੋਹੀ ਮਾਰਕਫੈੱਡ 

 

 27 ਸਿਤੰਬਰ 2022, ਚੰਡੀਗੜ੍ਹ

ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਚੇਤਨ ਸਿੰਘ, ਜੋੜਾਮਾਜਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸਦੇ ਨਾਲ ਹੀ ਸਮੂਹ ਬੋਰਡ ਆਫ ਡਾਇਰੈਕਟਰਜ਼, ਵਾਇਸ ਚੇਅਰਮੈਨ, ਮਾਰਕਫੈੱਡ, ਸ਼੍ਰੀ ਰਾਮਵੀਰ, ਆਈ.ਏ.ਐਸ. ਪ੍ਰਬੰਧਕ ਨਿਰਦੇਸ਼ਕ, ਮਾਰਕਫੈੱਡ ਅਤੇ ਵਿਧਾਇਕ ਭੋਲਾ ਗਰੇਵਾਲ, ਵਿਧਾਇਕ ਮਦਨ  ਲਾਲ ਬੱਗਾ, ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਵਿਧਾਇਕਾ ਸਰਵਜੀਤ ਕੌਰ ਮਾਣੂਕੇ, ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਵਿਧਾਇਕ ਗੁਰਪ੍ਰੀਤ ਗੋਗੀ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀਢੋਸ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਇਸਦੇ ਨਾਲ ਭਾਰੀ ਗਿਣਤੀ ਵਿੱਚ ਉਨ੍ਹਾਂ ਦੇ ਸਮਰੱਥਕ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਪਹੁੰਚੇ। ਵਰਕਰਾਂ ਦੇ ਵਿੱਚ ਇੱਕ ਖੁਸ਼ੀ ਦੀ ਲਹਿਰ ਹੈ ਕਿਉਂਕਿ ਵਰਕਰਾਂ ਦਾ ਕਹਿਣਾ ਹੈ ਕਿ ਅਮਨਦੀਪ ਮੋਹੀ ਜ਼ਮੀਨ ਅਤੇ ਕਿਸਾਨੀ ਨਾਲ ਜੁੜਿਆ ਹੋਇਆ ਆਗੂ ਹੈ, ਜਿਸਨੇ ਹਮੇਸ਼ਾ ਲੋਕ ਸੇਵਾ ਨੂੰ ਅਹਿਮ ਮੰਨਿਆ ਹੈ।

ਇਸ ਮੌਕੇ ਅਮਨਦੀਪ ਮੋਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ। ਇਹ ਮਹਿਜ਼ ਇੱਕ ਵੱਡੀ ਕੁਰਸੀ ਨਹੀਂ ਇੱਕ ਵੱਡੀ ਜਿੰਮੇਵਾਰੀ ਹੈ, ਜਿਸਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਉਂਗਾ।

ਅਮਨਦੀਪ ਮੋਹੀ ਨੇ ਕਿਹਾ ਕਿ, ਮੇਰਾ ਇਕੋ ਟੀਚਾ ਹੈ ਕਿ ਮੈਂ ਮਾਰਕਫੈੱਡ ਦੇ ਮੁਨਾਫ਼ੇ ਹੋਰ ਵੀ ਵਧਾ ਸਕਾਂ, ਹੁਣ ਤੱਕ ਪਿਛਲੀਆਂ ਸਰਕਾਰਾਂ ਵੇਲੇ ਜੋ ਕੁੱਝ ਵੀ ਮਾਰਕਫੈੱਡ ਦੇ ਅਧੀਨ ਹੁੰਦਾ ਰਿਹਾ ਹੈ ਉਹ ਪੂਰੇ ਪੰਜਾਬ ਨੇ ਦੇਖਿਆ ਹੈ, ਪਰ ਹੁਣ ਇਹ ਸਮਾਂ ਬਦਲਾਅ ਦਾ ਹੈ। ਪੰਜਾਬ ਵਿੱਚ ਇਕ ਕੱਟੜ ਇਮਾਨਦਾਰ ਸਰਕਾਰ ਹੈ ਅਤੇ ਜਿਸਦਾ ਮੁੱਖ ਮੰਤਰੀ ਹੀ ਸਭ ਤੋਂ ਵੱਧ ਇਮਾਨਦਾਰ ਹੋਵੇ ਤਾਂ ਬਾਕੀ ਭ੍ਰਿਸ਼ਟ ਹੋਣ ਦੀ ਸੋਚ ਵੀ ਨਹੀਂ ਸਕਦੇ। ਅੱਜ ਮਾਰਕਫੈੱਡ ਵਿੱਚ ਬਹੁਤ ਸਾਰੀਆਂ ਨਵੀਆਂ ਇਨੋਵੇਸ਼ਨਜ਼ ਦੀ ਲੋੜ ਹੈ, ਜਿਸਨੂੰ ਅਸੀਂ ਨੇਪੜੇ ਚੜਾਵਾਂਗੇ ਅਤੇ ਮਾਰਕਫੈੱਡ ਨੂੰ ਇੱਕ ਸਭ ਤੋਂ ਵੱਧ ਮੁਨਾਫ਼ੇ ਵਾਲੀ ਕੋਆਪ੍ਰੇਸ਼ਨ ਬਣਾਵਾਂਗੇ।

ਇਸਦੇ ਨਾਲ ਹੀ ਅਮਨਦੀਪ ਮੋਹੀ ਨੇ ਕਿਹਾ ਕਿ ਮਾਰਕਫੈੱਡ ਪੰਜਾਬ ਅਤੇ ਪੰਜਾਬੀਅਤ ਨੂੰ ਇੱਕ ਬੇਹਤਰ ਅਤੇ ਸਸਤੀ ਖੁਰਾਕ ਦੇ ਨਾਲ-ਨਾਲ ਰੁਜ਼ਗਾਰ ਵੀ ਉਪਲੱਬਧ ਕਰਵਾਏਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਾਹਰਲੀਆਂ ਕੰਪਨੀਆਂ ਦੇ ਪ੍ਰੋਡਕਟਾਂ ਵੱਲ ਨਾ ਜਾਣਾ ਪਵੇ। ਮਾਰਕਫੈੱਡ ਆਪਣੇ ਆਪ ਵਿੱਚ ਹੀ ਇੱਕ ਵੱਡੀ ਕੰਪਨੀ ਹੈ, ਜਿਸਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਬਹੁਤ ਸਾਰੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾ ਸਕਦੇ ਹਨ।

ਇਸ ਮੌਕੇ ਤੇ ਸ਼੍ਰੀ ਜੀਵਨ ਸਿੰਘ ਸੰਘੇਵਾਲ (ਐਮ. ਐਲ.ਏ. ਲੁਧਿਆਣਾ), ਸ਼੍ਰੀ ਦਲਜੀਤ ਸਿੰਘ ਗਰੇਵਾਲ ਭੋਲਾ (ਐਮ.ਐਲ.ਏ. ਲੁਧਿਆਣਾ), ਸ਼੍ਰੀ ਹਰਦੀਪ ਸਿੰਘ ਮੁਡੀਆਂ (ਐਮ.ਐਲ.ਏ. ਲੁਧਿਆਣਾ), ਸ਼੍ਰੀ ਮਦਨ ਲਾਲ ਬੱਗਾ (ਐਮ.ਐਲ.ਏ. ਲੁਧਿਆਣਾ,ਸ਼੍ਰੀ ਕੁਲਵੰਤ ਸਿੰਘ ਸਿੱਧੂ (ਐਮ.ਐਲ.ਏ. ਲੁਧਿਆਣਾ),ਸ਼੍ਰੀ ਗੁਰਿੰਦਰ ਸਿੰਘ ਗੈਰੀ ਵੜਿੰਗ, ਸ਼੍ਰੀ ਅਰਜਨ ਸਿੰਘ ਮੋਹੀ (ਐਮ.ਐਲ.ਏ. ਅਮਲੋਹ),ਸ਼੍ਰੀ ਮੱਖਣ ਸਿੰਘ ਮੁੱਲ਼ਾਂਪੁਰ, ਸ਼੍ਰੀ ਗਗਨਦੀਪ ਸਿੰਘ ਸੈਣੀ, ਸ਼੍ਰੀ ਈਸ਼ਰ ਸਿੰਘ ਮੋਹੀ,ਸ਼੍ਰੀ ਗੁਰਪ੍ਰੀਤ ਸਿੰਘ ਸੈਣੀ, ਸ਼੍ਰੀ ਅਮਨਪ੍ਰੀਤ ਸਿੰਘ ਭਾਰਜ, ਸ਼੍ਰੀ ਬਰਿੰਦਰ ਸ਼ਰਮਾ, ਸ਼੍ਰੀ ਪਰਭਦੀਪ ਸਿੰਘ ਜਾਵੰਦਾ, ਸ਼੍ਰੀ ਸੋਹਨ ਸ਼ਰਮਾ (ਐਡਵੋਕੇਟ), ਸ਼੍ਰੀ ਗੌਤਮ ਰਿਸ਼ੀ (ਐਡਵੋਕੇਟ), ਸ਼੍ਰੀ ਸੁਖਵਿੰਦਰ ਸਿੰਘ ਸੁੱਖਾ, ਸ਼੍ਰੀ ਮੰਗਲ ਸਿੰਘ, ਡਾ. ਸੰਨੀ ਆਹਲੂਵਾਲੀਆ, ਸ਼੍ਰੀ ਅਸ਼ੋਕ ਕੁਮਾਰ ਸਿੰਗਲਾ, ਸ਼੍ਰੀ ਮੋਹਿੰਦਰ ਸਿੱਧੂ, ਸ਼੍ਰੀ ਸੁਰੇਸ਼ ਗੋਇਲ ਅਤੇ  ਸ਼੍ਰੀ ਗੋਲਡੀ ਖਰੜ ਸ਼ਾਮਲ  ਹੋਏ।

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!