ਪੰਜਾਬ
ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਦੀਆਂ ਚੋਣਾਂ ਇਸ ਮਹੀਨੇ ਤੱਕ ਹੋਣਗੀਆਂ
ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ
*ਪੰਜਾਬ ਦੀਆਂ ਪੰਚਾਇਤਾਂ ਦਾ ਕਾਰਜਕਾਲ ਫਰਵਰੀ ਮਹੀਨੇ ਵਿੱਚ ਖਤਮ ਹੋ ਗਿਆ ਹੈ, ਇਸ ਦੇ ਬਾਵਜੂਦ ਪੰਜ ਮਹੀਨੇ ਬੀਤ ਜਾਣ ਦੇ ਅਜੇ ਤੱਕ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਗਈਆਂ।
ਪਰ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਦੀਆਂ ਪੰਚਾਇਤਾਂ ਦੀਆਂ ਚੋਣਾਂ ਸਤੰਬਰ ਮਹੀਨੇ ਤੱਕ ਕਰਵਾਈਆਂ ਜਾ ਸਕਦੀਆਂ ਹਨ। ਦਰਅਸਲ ਪੰਜਾਬ ਦੇ ਐਡਵੋਕੇਟ ਜਨਰਲ ਨੇ ਇਹ ਭਰੋਸਾ ਪੰਜਾਬ ਦੀਆਂ ਪੰਚਾਇਤਾਂ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਦੇ ਬੈਂਚ ਨੂੰ ਦਿੱਤਾ ਹੈ। ਭਾਦਸੋਂ ਦੇ ਰੁਲਦਾ ਸਿੰਘ ਨੇ ਇਸ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ। ਐਡਵੋਕੇਟ ਜਨਰਲ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਨੂੰ ਰਿਕਾਰਡ ’ਤੇ ਲੈਂਦਿਆਂ ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।