ਪੰਜਾਬ

*ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ*

*    ਸੰਧਵਾਂ ਵੱਲੋਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ*

ਜਿਲਾ ਗੱਤਕਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

 

ਕੋਟਕਪੂਰਾ, 3 ਦਸੰਬਰ (           ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੋਮਾਂਤਰੀ ਖੇਡ ਬਣਨ ਲਈ ਤੱਤਪਰ ਹੈ ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਵੱਡੇ ਉਪਰਾਲੇ ਜਾਰੀ ਹਨ। ਸਪੀਕਰ ਸੰਧਵਾਂ ਨੇ ਗੁਰਇਤਿਹਾਸਭਾਰਤੀ ਸੱਭਿਆਚਾਰਸਿੱਖ ਵਿਰਾਸਤਰਵਾਇਤੀ ਕਲਾਸਿੱਖ ਸ਼ਸ਼ਤਰ ਵਿਦਿਆ ਵਰਗੀਆਂ ਅਨੇਕਾਂ ਉਦਾਹਰਨ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਸਵੈ ਰੱਖਿਆ ਲਈ ਇਸ ਵਿਰਾਸਤੀ ਖੇਡ ਨੂੰ ਅਪਨਾਉਣਾ ਚਾਹੀਦਾ ਹੈ।

          ਉਹਨਾਂ ਗੱਤਕਾ ਐਸੋਸੀਏਸ਼ਨਾਂ ਦੇ ਕੌਮੀ ਅਤੇ ਸੂਬਾਈ ਅਹੁਦੇਦਾਰਾਂ ਕ੍ਰਮਵਾਰ ਪ੍ਰਧਾਨ ਹਰਜੀਤ ਸਿੰਘ ਗਰੇਵਾਲਪੰਕਜ ਧਮੀਜਾਹਰਬੀਰ ਸਿੰਘ ਦੁੱਗਲਸਿਮਰਨਜੀਤ ਸਿੰਘ ਚੰਡੀਗੜ੍ਹਕਮਲਪਾਲ ਸਿੰਘ ਫਿਰੋਜਪੁਰ ਅਤੇ ਤਲਵਿੰਦਰ ਸਿੰਘ ਦੀ ਹਾਜਰੀ ਵਿੱਚ ਗੁਰਦਾਸਪੁਰ ਤੇ ਬਠਿੰਡਾ ਦੀਆਂ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਵੀ ਸ਼ੁਰੂ ਕਰਵਾਏ ਜਿਸ ਵਿੱਚੋਂ ਬਠਿੰਡਾ ਦੀ ਟੀਮ ਜੇਤੂ ਰਹੀ।

          ਉਨਾਂ ਕਿਹਾ ਕਿ ਇਹ ਟੂਰਨਾਮੈਂਟ ਕਰਾਉਣ ਲਈ ਜਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਸਮੇਤ ਸਮੁੱਚੀ ਜਿਲਾ ਗੱਤਕਾ ਐਸੋਸੀਏਸ਼ਨ ਟੀਮ ਵਧਾਈ ਦੀ ਹੱਕਦਾਰ ਹੈ ਤੇ ਉਹਨਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਿਲਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਅਖਤਿਆਰੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਸਪੀਕਰ ਸੰਧਵਾਂ ਨੇ ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਗੱਤਕਾ ਪੱਤਰਿਕਾ (ਬਰੋਸ਼ਰ) ਨੂੰ ਵੀ ਰਿਲੀਜ ਕੀਤਾ।

          ਇਸ ਮੌਕੇ ਜ਼ਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਸਪੀਕਰ ਸੰਧਵਾਂ ਸਮੇਤ ਸਾਰੇ ਮਹਿਮਾਨਾ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਪੰਜਾਬ ਭਰ ਦੇ 16 ਜਿਲਿਆਂ ਵਿੱਚੋਂ 400 ਦੇ ਲਗਭਗ ਲੜਕੀਆਂ ਇਸ ਦੋ ਰੋਜਾ ਟੂਰਨਾਮੈਂਟ ਦੌਰਾਨ ਵੱਖ ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਹੀਆਂ ਹਨ। ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਇਸ ਸੂਬਾਈ ਚੈਂਪੀਅਨਸ਼ਿਪ ਦੌਰਾਨ ਡਾ. ਪ੍ਰੀਤਮ ਸਿੰਘ ਛੌਕਰਹਰਪ੍ਰੀਤ ਸਿੰਘ ਢਿੱਲੋਂਬਲਜੀਤ ਸਿੰਘ ਖੀਵਾਪੱਪੂ ਲਹੌਰੀਆਗੁਰਪ੍ਰੀਤ ਸਿੰਘ ਕਾਕਾਯੂਨਾਈਟਡ ਸ਼ੋਸ਼ਲ ਆਰਗੇਨਾਈਜੇਸ਼ਨ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਸਮੇਤ ਹੋਰ ਵੀ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦਾ ਭਰਪੂਰ ਸਹਿਯੋਗ ਰਿਹਾ। ਰੈਫਰੀ ਅਤੇ ਕੁਮੈਂਟਰੀ ਵਿੱਚ ਕ੍ਰਮਵਾਰ ਨਰਿੰਦਰਪਾਲ ਸਿੰਘ ਪਾਰਸਯੋਗਰਾਜ ਸਿੰਘਹਰਦੇਵ ਸਿੰਘਕਰਮਜੀਤ ਸਿੰਘਸੁਖਦੀਪ ਸਿੰਘਹਰਦੀਪ ਸਿੰਘ ਅਤੇ ਗੁਰਦੇਵ ਸਿੰਘ ਸ਼ੰਟੀ ਨੇ ਵਧੀਆ ਸੇਵਾਵਾਂ ਨਿਭਾਈਆਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!