ਪੰਜਾਬ
ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ
ਸਾਲ 2015 ਚ ਬਰਗਾੜੀ ਚ ਹੋਈ ਬੇਅਦਬੀ ਦੀ ਘਟਨਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ 7 ਡੇਰਾ ਪੈਰੋਕਾਰਾਂ ਵਿਰੁੱਧ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਆਦੇਸ਼ ਦਿੱਤੇ ਹਨ । ਡੇਰਾ ਪ੍ਰੇਮੀਆਂ ਨੇ ਜਾਨ ਨੂੰ ਖਤਰਾ ਦੱਸਦਿਆਂ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਮੰਗ ਕਰਨ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਅਤੇ ਮਹਿੰਦਰਪਾਲ ਬਿੱਟੂ ਦੇ ਕਤਲ ਦਾ ਹਵਾਲਾ ਦਿੱਤਾ ਹੈ । ਹੁਣ ਇਸ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ 7 ਡੇਰਾ ਪੈਰੋਕਾਰਾਂ ਵਿਰੁੱਧ 2015 ਵਿੱਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਤਿੰਨ ਆਪਸ ਵਿੱਚ ਜੁੜੇ ਕੇਸਾਂ ਦੀ ਸੁਣਵਾਈ ਫਰੀਦਕੋਟ ਦੀ ਇੱਕ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।