ਨਵੇ ਖੋਲ੍ਹੇ ਆਮ ਆਦਮੀ ਕਲੀਨਿਕ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ
ਲੋਕਾਂ ਨੂੰ ਮਿਲ ਰਹੀ ਬਿਹਤਰ ਸਿਹਤ ਸਹੂਲਤ-ਸਿਵਲ ਸਰਜਨ
ਫਾਜ਼ਿਲਕਾ 23 ਫਰਵਰੀ
ਜ਼ਿਲੇ ਵਿਚ ਨਵਾਂ ਬਣਿਆ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਅਤੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰਾ ਉਤਰ ਰਿਹਾ ਹੈ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਪਿੰਡ ਦੁਤਾਰਾ ਵਾਲੀ ਦੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਕਿਹਾ।
ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੇ ਮਕਸਦ ਨੂੰ ਲੈ ਕੇ ਆਮ ਆਦਮੀ ਕਲੀਨਿਕ ਨੂੰ ਖੋਲ੍ਹਿਆ ਸੀ| ਕਲੀਨਿਕ ਜਿਸ ਵਿਚ ਲੋਕਾਂ ਨੂੰ ਦਵਾਈਆਂ ਅਤੇ ਟੈਸਟ ਦੀ ਸਹੂਲਤ ਮੁਫਤ ਮਿਲ ਰਹੀ ਹੈ ਅਤੇ ਕਲੀਨਿਕ ਵਿਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 23 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ 21 ਆਮ ਆਦਮੀ ਕਲੀਨਿਕ ਜਨਵਰੀ ਵਿੱਚ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ ਅਤੇ ਕਲੀਨਿਕਲ ਸਹਾਇਕ ਲੱਗੇ ਹੋਏ ਹਨ। ਜਿਸ ‘ਚ ਸ਼ੁਰੂਆਤੀ ਸਮੇਂ ‘ਚ ਹੀ ਲੋਕਾਂ ਦਾ ਕਲੀਨਿਕ ‘ਤੇ ਭਰੋਸਾ ਹੋਣਾ ਸ਼ੁਰੂ ਹੋ ਗਿਆ ਹੈ, ਉਥੇ ਹੀ ਇਕ ਮਹੀਨੇ ਤੋਂ ਵੀ ਘੱਟ ਸਮੇਂ ‘ਚ ਕੁੱਲ 18990 ਮਰੀਜ਼ਾਂ ਦੀ ਓ.ਪੀ.ਡੀ ਅਤੇ 2114 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ |
ਉਨ੍ਹਾਂ ਸਟਾਫ਼ ਨੂੰ ਅਪੀਲ ਕੀਤੀ ਹੈ ਕਿ ਮਰੀਜ਼ਾਂ ਲਈ ਦਵਾਈਆਂ ਅਤੇ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇ ਅਤੇ ਹਰ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੰਭਾਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ‘ਤੇ ਹੈ ਤਾਂ ਜੋ ਲੋਕਾਂ ਨੂੰ ਛੋਟੀਆਂ-ਮੋਟੀਆਂ ਸਮੱਸਿਆਵਾਂ ਲਈ ਸਿਵਲ ਹਸਪਤਾਲ ਜਾਂ ਪ੍ਰਾਈਵੇਟ ਹਸਪਤਾਲ ‘ਚ ਨਾ ਜਾਣਾ ਪਵੇ, ਸਗੋਂ ਉਹ ਕਲੀਨਿਕ ‘ਤੇ ਹੀ ਮੈਡੀਕਲ ਟੈਸਟ ਅਤੇ ਦਵਾਈਆਂ ਪ੍ਰਾਪਤ ਕਰ ਸਕਣ, ਜਿਸ ਤਹਿਤ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।