ਪੰਜਾਬ

*ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਤਹਿਤ ਕੇਂਦਰ ਤੋਂ ਮਿਲਣ ਵਾਲੇ ਅਨਾਜ ਵਿੱਚ  ਕਟੌਤੀ*

*ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਡਿਪੂ ਹੋਲਡਰਾਂ ਨੇ ਲਾਏ ਦੋਸ਼, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ*

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਅਕਤੂਬਰ, ਨਵੰਬਰ ਅਤੇ ਦਸੰਬਰ ਦੇ ਇਨ੍ਹਾਂ ਤਿੰਨ ਮਹੀਨਿਆਂ ਵਿੱਚ ਪੰਜਾਬ ਦੇ 15767433 ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਦੇਣ ਦੀ ਸਕੀਮ ਤਹਿਤ ਕੇਂਦਰ ਸਰਕਾਰ ਵੱਲੋਂ 236511.495 ਮੀਟਰਕ ਟਨ ਜਾਰੀ ਕੀਤੀ ਗਈ ਹੈ। ਪਰ ਪੰਜਾਬ ਸਰਕਾਰ ਨੇ 236511.495 ਮੀਟ੍ਰਿਕ ਟਨ ਦੀ ਬਜਾਏ 7 ਨਵੰਬਰ ਨੂੰ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ 212269.530 ਮੀਟ੍ਰਿਕ ਟਨ ਵੰਡਣ ਦੇ ਆਦੇਸ਼ ਦਿੱਤੇ ਹਨ। ਇਹ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਇਸ 236511.495 ਮੀਟਰਕ ਟਨ ਵਿੱਚੋਂ 24241.965 ਮੀਟਰਕ ਟਨ ਜਾਰੀ ਨਹੀਂ ਕਰ ਰਹੀ, ਇਸ ਸਕੀਮ ਦੇ ਲਾਭਪਾਤਰੀਆਂ ਨੂੰ ਜਾਰੀ ਨਹੀਂ ਕੀਤੀ ਜਾਵੇਗੀ। ਇਸ ਅਨੁਸਾਰ 16 ਲੱਖ ਦੇ ਕਰੀਬ ਲਾਭਪਾਤਰੀ ਇਸ ਲਾਭ ਤੋਂ ਵਾਂਝੇ ਰਹਿ ਜਾਣਗੇ।
ਇਹ ਦੋਸ਼ ਪੰਜਾਬ ਦੇ ਡਿਪੂ ਹੋਲਡਰਾਂ ਦੀ ਜਥੇਬੰਦੀ ਐਨ.ਐਫ.ਐਸ.ਏ ਡਿਪੂ ਹੋਲਡਰਜ਼ ਵੈਲਫੇਅਰ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲਾਇਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜੋ ਅਨਾਜ ਜਾਰੀ ਕੀਤਾ ਗਿਆ ਹੈ, ਉਸ ਨਾਲੋਂ ਘੱਟ ਅਨਾਜ ਲਾਭਪਾਤਰੀਆਂ ਨੂੰ ਦੇ ਰਹੀ  ਹੈ। ਇਸ ਤਰ੍ਹਾਂ ਪੰਜਾਬ ਦੇ 10 ਪ੍ਰਤੀਸ਼ਤ ਲਾਭਪਾਤਰੀ  ਇਸ ਯੋਜਨਾ ਤੋਂ ਵਾਂਝੇ ਰਹਿ ਜਾਣਗੇ  ।ਹਾਈਕੋਰਟ ਨੇ  ਇਸ ਪਟੀਸ਼ਨ ‘ਤੇ  ਪੰਜਾਬ ਸਰਕਾਰ ਸਮੇਤ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!