ਪੰਜਾਬ
ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਿਆ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ
ਬਾਦਲ (ਸ੍ਰੀ ਮੁਕਤਸਰ ਸਾਹਿਬ), 28 ਅਪ੍ਰੈਲ: ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਗੀਠਾ ਸੰਭਾਲ ਦੀ ਰਸਮ ਅੱਜ ਇਥੇ ਅਦਾ ਕੀਤੀ ਗਈ ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਦੌਰਾਨ ਪਰਿਵਾਰਕ ਸੂਤਰਾਂ ਨੇ ਦੱਸਿਆਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 4 ਮਈ ਨੂੰ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ।
ਇਸ ਭੋਗ ਤੇ ਅੰਤਿਮ ਅੰਤਿਮ ਅਰਦਾਸ ਸਮਾਗਮ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਦੌਰਾਨ ਅੱਜ ਅੰਗੀਠਾ ਸੰਭਾਲ ਦੀ ਰਸਮ ਵੇਲ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਰੇਸ਼ਮ ਸਿੰਘ ਚੱਕਪੱਖੀਵਾਲਾ ਵਾਲੇ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਪ੍ਰੀਤਮ ਸਿੰਘ ਦੋਮਾਲਾਵਾਲਾ ਤੇ ਬਾਬਾ ਜੀਤ ਸਿੰਘ ਜੋਲਾਂਵਾਲਾ ਵੀ ਹਾਜ਼ਰ ਸਨ।
ਇਸ ਦੌਰਾਨ ਡੇਰਾ ਸੱਚ ਖੰਡ ਬੱਲਾਂ ਤੋਂ ਸੰਤ ਬਾਬਾ ਮਨਦੀਪ ਦਾਸ, ਬਾਬਾ ਲੇਖਰਾਜ ਤੇ ਟਰੱਸਟੀ ਹਰਦੇਵ ਸਿੰਘ ਸਮੇਤ ਤਿੰਨ ਮੈਂਬਰੀ ਟੀਮ ਨੇ ਬਾਦਲ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਿਹਨਾਂ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ ਉਹਨਾਂ ਵਿਚ ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕਾਕਾ ਰਣਦੀਪ ਸਿੰਘ, ਸਾਬਕਾ ਐਮ ਪੀ ਮੋਹਨ ਸਿੰਘ ਫਲੀਆਂਵਾਲਾ, ਆਪ ਦੇ ਵਿਧਾਇਕ ਗੁਰਮੀਤ ਖੁੰਡੀਆਂ, ਸਵਰਨ ਸਲਾਰੀਆ, ਗੁਰਪ੍ਰੀਤ ਬਨਾਂਵਾਲੀ, ਤਜਿੰਦਰ ਸਿੰਘ ਟਿੰਕਾ ਰਾਜਸਥਾਨ, ਹਰਮੀਤ ਕੌਰ ਗੋਲੂਵਾਲਾ ਤੇ ਰਮਿੰਦਰ ਅਵਾਲਾ ਜਲਾਲਾਬਾਦ ਸ਼ਾਮਲ ਸਨ।