ਪੰਜਾਬ

*ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ TOLERANCE :ਆਪਣੇ 2 ਵਿਧਾਇਕਾਂ ਖਿਲਾਫ ਜਾਂਚ ਦੇ ਹੁਕਮ*

* ਸਰਬਜੀਤ ਮਾਣੂੰਕੇ ਤੇ ਗੁਰਦਿੱਤ ਸਿੰਘ ਸੇਖੋਂ ਖਿਲਾਫ ਮੁੱਖ ਮੰਤਰੀ ਕੋਲ ਪਹੁੰਚੀ ਸ਼ਿਕਾਇਤ*

ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਗੰਭੀਰ ਦੋਸ਼ ਲਾਏ ਹਨ
ਮੁੱਖ ਮੰਤਰੀ ਦਫ਼ਤਰ ਨੇ ਤੁਰੰਤ ਨਿਯਮਾਂ ਅਨੁਸਾਰ ਕਾਰਵਾਈ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਸ਼ੁਰੂ ਕੀਤੀ ਜੰਗ ਨੂੰ ਉਸ ਸਮੇ ਬਲ ਮਿਲਿਆ ਜਦੋ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਖਿਲਾਫ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਕਰਨ ਦੇ ਲਏ ਸੰਕਲਪ ਤੇ ਖਰ੍ਹਾਂ ਉਤਰਦੇ ਹੋਏ ਆਪਣੇ ਹੀ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ ਜਾਰੀ ਕੀਤੇ ਹਨ ।
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਹੀ ਕਿਉਂ ਨਾ ਹੋਵੇ । ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਤੇ ਬਰਦਾਸਤ ਨਹੀਂ ਕੀਤਾ ਜਾਵੇਗਾ । ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਲਏ ਸੰਕਲਪ ਦੇ ਤਹਿਤ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਚੁਕੇ ਹਨ , ਉਨ੍ਹਾਂ ਨੂੰ ਜੇਲ੍ਹ ਦੀ ਯਾਤਰਾ ਕਰਵਾ ਚੁੱਕੇ ਹਨ ।
ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਲਈ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਦੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ।
ਉੱਚ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਲਕਾ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ। ਰਾਜਕੁਮਾਰ ਦੀ ਤਰਫੋਂ ਇਹ ਸ਼ਿਕਾਇਤ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿੱਚ ਭੇਜੀ ਗਈ ਹੈ ਅਤੇ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਆਪਣਾ ਆਧਾਰ ਕਾਰਡ ਨੰਬਰ ਅਤੇ ਮੋਬਾਈਲ ਨੰਬਰ ਵੀ ਦਿੱਤਾ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਪ ਨੇ ਆਪਣੇ ਵਿਧਾਇਕਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਆਪਣੇ ਨਜ਼ਦੀਕੀਆਂ ਨੂੰ ਆਪਣੇ ਅਹੁਦੇ ਅਤੇ ਅਹੁਦਿਆਂ ਤੋਂ ਦੂਰ ਰੱਖਣ ਪਰ ਹਲਕਾ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਆਪਣੇ ਪਤੀ ਸੁਖਵਿੰਦਰ ਸੁੱਖੀ ਨੂੰ ਓ.ਐਸ.ਡੀ ਅਤੇ ਸਾਡੇ ਭਾਈਚਾਰੇ ਕੋਲ ਸੁਖਵਿੰਦਰ ਸਿੰਘ ਸੁੱਖੀ ਵਿਧਾਇਕ ਦਾ ਸਾਰਾ ਕੰਮ ਦੇਖ ਰਹੇ ਹਨ। ਇਨ੍ਹਾਂ ‘ਤੇ ਹਠੂਰ ਦੀ 2 ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ ‘ਚ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਮਾਈਨਿੰਗ ਸਬੰਧੀ ਚਰਚਾ ਹੈ ਕਿ ਸਰਬਜੀਤ ਕੌਰ ਮਾਣੂੰਕੇ ਰੇਤ ਵਾਲਿਆਂ ਤੋਂ ਪ੍ਰਤੀ ਮਹੀਨਾ 7 ਲੱਖ ਰੁਪਏ ਵਸੂਲੀ ਕਰ ਰਹੀ ਹੈ। ਜੋ ਤੁਹਾਡੀ ਜਾਂਚ ਵਿੱਚ ਸਾਹਮਣੇ ਆ ਸਕਦਾ ਹੈ । ਸਾਡੇ ਹਲਕੇ ਵਿੱਚ ਅਪਰਾਧੀ ਲੋਕਾਂ ਦੀਆਂ ਸਿਫ਼ਾਰਸ਼ਾਂ ਕਰਦੇ ਹਨ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਜੋ ਨਸ਼ਾ ਵੇਚਣ ਵਾਲਿਆਂ ਨੂੰ ਪਨਾਹ ਦਿੰਦਾ ਹੈ ਅਤੇ ਪੁਲਿਸ ਤੋਂ ਉਨ੍ਹਾਂ ਨੂੰ ਛੁਡਵਾ ਕੇ ਉਨ੍ਹਾਂ ‘ਤੇ ਕੇਸ ਦਰਜ ਨਹੀਂ ਹੋਣ ਦਿੰਦਾ ਅਤੇ ਨਸ਼ਾ ਵੇਚਣ ਵਾਲਿਆ ਵਲੋਂ ਪੁਲਿਸ ਨੂੰ ਪੈਸੇ ਦਵਾ ਕੇ ਪੁਲਿਸ ਦੇ ਖਿਲਾਫ ਖੁਦ ਕਾਰਵਾਈ ਕਰਵਾਉਂਦਾ ਹੈ। ਇਸ ਤਰ੍ਹਾਂ ਉਹ ਪੁਲਿਸ ਵਾਲਿਆਂ ਨੂੰ ਬਲੈਕਮੇਲ ਕਰਦਾ ਹੈ। ਇਸ ਤਰ੍ਹਾਂ ਇਸ ਤੋਂ ਪਹਿਲਾਂ ਵੀ ਜੂਨ 2022 ਵਿਚ ਚਿੱਟਾ ਵੇਚਣ ਵਾਲਿਆ ਦੇ ਕਹਿਣ ‘ਤੇ ਵਿਜੀਲੈਂਸ ਨੂੰ ਸਿਫਾਰਿਸ਼ ਕਰਕੇ ਇਕ ਹੌਲਦਾਰ ਖਿਲਾਫ ਝੂਠਾ ਵਿਜੀਲੈਂਸ ਦਾ ਮਾਮਲਾ ਦਰਜ ਕਰਵਾਇਆ ਸੀ। ਦੋ ਦਿਨ ਪਹਿਲਾਂ ਰਿਸ਼ਵਤ ਲੈਂਦਿਆਂ ਫੜਿਆ ਗਿਆ ਫਰੀਦਕੋਟ ਦਾ ਡੀਐਸਪੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਦਾ ਵੀ ਸ਼ਿਕਾਰ ਹੋ ਗਿਆ ਹੈ। ਸ਼ਿਕਾਇਤਕਰਤਾ ਨੇ ਕਿਹਾ ਹੈ ਕਿ ਮੈਨੂੰ ਤੁਹਾਡੇ ‘ਤੇ ਭਰੋਸਾ ਹੈ ਅਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਰਬਜੀਤ ਕੌਰ ਮਾਣੂੰਕੇ ਵਿਧਾਇਕ ਹਲਕਾ ਜਗਰਾਓਂ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਆਪਣੇ ਪੱਧਰ ‘ਤੇ ਜਾਂਚ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਨੇ ਸੰਸਦੀ ਦਫ਼ਤਰ ਦੇ ਵਿਭਾਗ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਸ਼ਿਕਾਇਤਕਰਤਾ ਨੂੰ ਸੂਚਿਤ ਕੀਤਾ ਜਾਵੇ। ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ ਕਰਨ ਦੇ ਫੈਸਲੇ ਦੀ ਕਾਪੀ ਵੀ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਵੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਕਿਉਂਕਿ ਇਸ ਵਿੱਚ ਟਰੱਕ ਯੂਨੀਅਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!