ਪੰਜਾਬ
*ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ : ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ*

ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਹਾਈ ਕੋਰਟ ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ।
ਇਸ ਭਰਤੀ ਖ਼ਿਲਾਫ਼ ਪਿਛਲੇ ਸਾਲ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕਰਕੇ ਇਸ ਨਿਯਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਸਿਰਫ਼ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਸਰਕਾਰੀ ਕਾਲਜਾਂ ਵਿੱਚ ਠੇਕੇ ’ਤੇ ਕੰਮ ਕਰਨ ਵਾਲੇ ਬਿਨੈਕਾਰਾਂ ਨੂੰ ਹੀ ਵਾਧੂ 5 ਅੰਕ ਦਿੱਤੇ ਗਏ ਸਨ। ਪਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਤੇ ਕੰਮ ਵਾਲਿਆ ਨੂੰ ਨਹੀਂ ਦਿੱਤੇ ਸਨ ।
ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਇਸ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ, ਹਾਲਾਂਕਿ ਇਸ ਮਾਮਲੇ ‘ਚ ਹਾਈਕੋਰਟ ਦੇ ਆਦੇਸ਼ਾਂ ਦਾ ਵੇਰਵਾ ਆਉਣਾ ਬਾਕੀ ਹੈ, ਜਿਸ ਤੋਂ ਬਾਅਦ ਇਸ ਮਾਮਲੇ ‘ਚ ਸਰਕਾਰ ਨੂੰ ਅਗਲੇਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਇਹ ਸਾਹਮਣੇ ਆ ਜਾਵੇਗਾ।