ਪੰਜਾਬ
ਮਿਸ਼ਰਾ ਟੈਨੀ ਨੂੰ ਭਾਜਪਾ ਨੇ ਟਿਕਟ ਦੇ ਕੇ ਅੰਦੋਲਨਕਾਰੀ ਕਿਸਾਨਾਂ ਅਤੇ ਸਿੱਖਾਂ ਦੇ ਹਿਰਦਿਆਂ ਤੇ ਨਮਕ ਛਿੜਕਿਆ : ਸੁਖਜਿੰਦਰ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਹਲਕਾ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇ ਕਿ ਅੱਜ ਵੀ ਆਪਣੀਆਂ ਮੰਗਾ ਲਾਗੂ ਕਰਵਾਉਣ ਲਈ ਅੰਦੋਲਨਕਾਰੀ ਕਿਸਾਨਾ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਲਖੀਮਪੁਰ ਖੇੜੀ ਵਿਚ ਕਿਸਾਨਾਂ ਨੂੰ ਜੀਪ ਹੇਠ ਕੁਚਲਣ ਦੇ ਦੋਸ਼ ਹਨ ਇਸ ਤੋਂ ਜਾਪਦਾ ਹੈ ਕਿ ਬੀ ਜੇ ਪੀ ਅੰਦੋਲਨਕਾਰੀ ਕਿਸਾਨਾਂ ਨੂੰ ਕੁਚਲਣ ਵਾਲੇ ਅਜੈ ਮਿਸ਼ਰਾ ਟੈਨੀ ਦੇ ਪਰਿਵਾਰ ਨੂੰ ਲੋਕ ਸਭਾ ਦੀ ਟਿਕਟ ਦੇ ਕਿ ਸਿੱਖਾਂ ਤੇ ਕਿਸਾਨਾਂ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ ਜੋ ਅਤਿ ਨਿੰਦਣਯੋਗ ਕਾਰਵਾਈ ਹੈ ।
ਰੰਧਾਵਾ ਨੇ ਕਿਹਾ ਕਿ ਬੇ ਜੇ ਪੀ ਪੰਜਾਬ ਦੇ ਲੀਡਰਾਂ ਦੇ ਕਿਸਾਨਾਂ ਤੇ ਜ਼ੁਲਮ ਕਰਨ ਵਾਲੇ ਪਰਿਵਾਰ ਬਾਰੇ ਮੂੰਹ ਕਿਉਂ ਬੰਦ ਹਨ ਖਾਸ ਕਰਕੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਜਿਹੇ ਅਪਰਾਧੀ ਪਰਿਵਾਰਾਂ ਜਿਨਾਂ ਨੂੰ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਦੀ ਟਿਕਟ ਦੇ ਕਿ ਨਿਵਾਜਿਆ ਹੈ ਕਾਂਗਰਸ ਪਾਰਟੀ ਉਹਨਾਂ ਲੋਕਾ ਦਾ ਜੋ ਕਿਸਾਨ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹਨ ਵਿਰੋਧ ਜਾਰੀ ਰੱਖੇਗੀ ।
ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਅਤੇ ਰੰਧਾਵਾ ਸਾਹਿਬ ਦੇ ਪਰਿਵਾਰਕ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ ।