ਪੰਜਾਬ

ਬ੍ਰਹਮ ਮਹਿੰਦਰਾ ਵੱਲੋਂ ਨਾਰੰਗ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 27 ਮਾਰਚ

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ  ਬ੍ਰਹਮ ਮਹਿੰਦਰਾ ਨੇ ਅੱਜ ਮਲੋਟ ਵਿੱਚ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ।

ਮੰਤਰੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਇਹ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਵਾਈ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਅਜਿਹੀਆਂ ਹਿੰਸਕ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵੇਗੀ।

 ਮਹਿੰਦਰਾ ਨੇ ਕਿਹਾ ਹਾਲਾਂਕਿ ਵਿਰੋਧ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ, ਪਰ ਅਜਿਹੀਆਂ ਘਟਨਾਵਾਂ ਸਿਰਫ਼ ਅੰਦੋਲਨ ਨੂੰ ਬਦਨਾਮ ਕਰਦੀਆਂ ਹਨ ਜੋ ਕਿ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ ਹੈੈ। ਉਨ੍ਹਾਂ ਕਿਸਾਨ ਜਥੇਬੰਦੀਆਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਤੋਂ ਖੁਦ ਨੂੰ ਵੱਖ ਕਰ ਲੈਣ ਜੋ ਹਿੰਸਾ ਦਾ ਸਹਾਰਾ ਲੈਂਦੇ ਹਨ ਅਤੇ ਅੰਦੋਲਨ ਦਾ ਨਾਮ ਖ਼ਰਾਬ ਕਰਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!