ਪੰਜਾਬ

866, ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ

  
ਚੰਡੀਗੜ੍ਹ, 12 ਜੂਨ:

 

          ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866, ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ ਵਿੱਚ ਚੋਣ ਕਾਨੂੰਗੋ ਦੀਆਂ 05 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇਥੇ ਦਿੱਤੀ।

 

 ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਬੋਰਡ ਦੀ 11 ਜੂਨ 2021 ਨੂੰ ਹੋਈ ਮੀਟਿੰਗ ਵਿੱਚ 968 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ  ਦਿੱਤੀ ਗਈ ਹੈ, ਇਹਨਾਂ ਅਸਾਮੀਆਂ ਲਈ ਪੜਾਅਵਾਰ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਬੋਰਡ ਵਲੋਂ ਅਗਲੇ ਮਹੀਨੇ ਤੋਂ ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ, ਲੀਗਲ ਕਲਰਕ ਅਤੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਲੈਣ ਦੀ ਤਿਆਰੀ ਵੀ ਕਰ ਲਈ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੋਸ਼ਨ ਹੋ ਸਕੇ।

 

Process to fill 866 vacancies of Veterinary Inspector, 97 Junior Coaches and 5 Election Kannungo initiates

Chandigarh, June 12,

The Subordinate Services Selection Board, Punjab has started a process to fill 866 vacancies of Veterinary Inspector, 97 posts of Junior Coaches and 5 vacancies of Election kannungo in  Punjab Government.

Disclosing this here today, Chairman, Subordinate Services Selection Board, Mr. Raman Bahl said that board members has given its consent to start the recruitment process on June 11, 2021 and advertisements will be given in staggered manner.

He further said that under the able guidance of Captain Amarinder Singh all the process to be conducted in fair and transparent manner, the Board would carry out videography and also install jammers and biometric technology and recruitment will be done purely on merit based.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!