ਪੰਜਾਬ

ਕਾਂਗਰਸੀ ਵਿਧਾਇਕਾਂ ਤੇ ਵਰਕਰਾਂ ਲਈ ਕੱਲ ਐਮ ਐਲ ਏ ਹੋਸਟਲ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਜ਼ਾਰੀ ਕੀਤੀ ਜਾਵੇਗੀ ਨਵੀਂ ਸਕੀਮ “36000 ਮੁਲਾਜ਼ਮਾਂ ਲਭਾਓ ਇਨਾਮ ਪਾਓ”

ਕਾਂਗਰਸੀ ਵਿਧਾਇਕਾਂ ਤੇ ਵਰਕਰਾਂ ਲਈ ਕੱਲ ਐਮ ਐਲ ਏ ਹੋਸਟਲ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਜ਼ਾਰੀ ਕੀਤੀ ਜਾਵੇਗੀ ਨਵੀਂ ਸਕੀਮ “36000 ਮੁਲਾਜ਼ਮਾਂ ਲਭਾਓ ਇਨਾਮ ਪਾਓ”

7 ਦਸੰਬਰ ਨੂੰ ਖਰੜ ਮੁੱਖ ਮੰਤਰੀ ਚੰਨੀ ਦੇ ਘਰ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ

ਸਰਵ ਸਿੱਖਿਆ ਅਭਿਆਨ ਦਫਤਰੀ ਕਾਮਿਆ ਵੱਲੋਂ ਰੈਗੁਲਰ ਹੋਣ ਤੱਕ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਗਿਆਰਵੇਂ ਦਿਨ ਵੀ ਜਾਰੀ

ਮਿਤੀ 03-12-2021 (ਮੋਹਾਲੀ) ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਵੱਲੋਂ ਸਿੱਖਿਆ ਭਵਨ ਦੇ ਬਾਹਰ ਧਰਨਾ ਅੱਜ ਗਿਆਰਵੇਂ ਦਿਨ ਵੀ ਜ਼ਾਰੀ ਰਿਹਾ। ਜਲੰਧਰ ਪ੍ਰਸਾਸ਼ਨ ਵੱਲੋਂ ਦਿੱਤੇ ਸਮੇਂ ਅਨੁਸਾਰ ਅੱਜ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਤੁਹਾਡੀ ਮੰਗ ਜ਼ਾਇਜ਼ ਹੈ ਅਤੇ ਮਿਤੀ 29 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮੁਲਾਜ਼ਮਾਂ ਦੀਆ ਮੰਗਾਂ ਤੇ ਫੈਸਲੇ ਲੈ ਲਏ ਗਏ ਹਨ ਅਤੇ ਅੰਤਿਮ ਫੈਸਲਾ ਮੁੱਖ ਮੰਤਰੀ ਪੰਜਾਬ ਵੱਲੋਂ ਲੈ ਕੇ ਵਿਭਾਗਾਂ ਨੂੰ ਹਦਾਇਤਾਂ ਕੀਤੀਆ ਜਾਣੀਆ ਹਨ।
ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕਾਂਗਰਸ ਦੀ ਸਰਕਾਰ ਮੁੱਖ ਮੰਤਰੀ ਚੰਨੀ ਵੱਲੋਂ 11 ਨਵੰਬਰ ਨੂੰ ਵਿਧਾਨ ਸਭਾ ਵਿਚ ਨਵਾਂ ਐਕਟ ਪਾਸ ਕਰਦੇ ਹੋਏ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਪਰ ਬੜੇ ਦੁੱਖ ਦੀ ਗੱਲ ਹੈ ਕਿ 22 ਦਿਨ ਬੀਤਣ ਤੇ ਵੀ ਐਕਟ ਵਿਭਾਗਾਂ ਨੂੰ ਨਹੀ ਭੇਜਿਆ ਗਿਆ। ਮੁਲਾਜ਼ਮ ਜਦੋਂ ਵੀ ਵਿਭਾਗੀ ਅਧਿਕਾਰੀਆ ਨੂੰ ਮਿਲਦੇ ਹਨ ਉੱਚ ਅਧਿਕਾਰੀਆ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਸਾਡੇ ਕੋਲ ਸਰਕਾਰ ਦਾ ਨੋਟੀਫਿਕੇਸ਼ਨ ਆਵੇਗਾ ਤਾਂ ਹੀ ਕਾਰਵਾਈ ਆਰੰਭੀ ਜਾ ਸਕਦੀ ਹੈ। ਆਗੂਆ ਨੇ ਕਿਹਾ ਕਿ ਸਰਕਾਰ ਦੀ ਨੀਅਤ ਵਿਚ ਖੋਟ ਹੈ ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਵਿਕਾਸ ਕੁਮਾਰ ਅਸ਼ੀਸ਼ ਜੁਲਾਹਾ ਰਜਿੰਦਰ ਸਿੰਘ ਸੰਧਾ ਪ੍ਰਵੀਨ ਸ਼ਰਮਾਂ ਸਰਬਜੀਤ ਸਿੰਘ ਹਰਪ੍ਰੀਤ ਸਿੰਘ ਚਮਕੋਰ ਸਿੰਘ ਨੇ ਕਿਹਾ ਕਿ ਜਿਵੇਂ ਵੋਟਾਂ ਦੇ ਦਿਨਾਂ ਵਿੱਚ ਰਾਜਨੀਤਕ ਪਾਰਟੀਆਂ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾਂਦੀਆਂ ਹਨ ਉਸੇ ਤਰ੍ਹਾਂ ਜਥੇਬੰਦੀ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਐਲਾਨਾਂ ਦੀ ਪੋਲ ਖੋਲ੍ਹਣ ਲਈ ਹਰ ਫ਼ੇਜ਼ ਹਰ ਬਜਾਰ, ਕਰਾਂਗੇ ਭੰਡੀ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਆਗੂਆ ਨੇ ਕਿਹਾ ਕਿ ਕੱਚੇ ਮੁਲਾਜ਼ਮ ਪੰਜਾਬ ਸਰਕਾਰ ਦੇ ਵਿਧਾਇਕਾਂ ਲਈ ਨਵੀ ਸਕੀਮ ਲੈ ਕੇ ਕੱਲ ਮਿਤੀ 4 ਦਸੰਬਰ ਨੂੰ ਐਮ ਐਲ ਏ ਹੋਸਟਲ ਚੰਡੀਗੜ੍ਹ ਵਿਖੇ ਜਾਣਗੇ।ਆਗੂਆ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਅਤੇ ਵਰਕਰਾਂ ਲਈ ਕੱਲ ਸਕੀਮ ਲੈ ਕੇ ਜਾਣਗੇ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ 36000 ਮੁਲਾਜ਼ਮ ਜੋ ਪੱਕੇ ਕਰਨ ਦਾ ਐਲਾਨ ਕੀਤਾ ਹੈ ਉਹ ਮੁਲਾਜ਼ਮ ਲਭਾਓ ਇਨਾਮ ਪਾਓ।
ਇਸ ਦੇ ਨਾਲ ਹੀ ਆਗੂਆ ਨੇ ਐਲਾਨ ਕੀਤਾ ਕਿ 7 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਮਸਲੇ ਹੱਲ ਨਾ ਹੋਣ ਦੀ ਸੂਰਤ ਤੱਕ ਮੁੱਖ ਮੰਤਰੀ ਦੇ ਘਰ ਤੋਂ ਹਿੱਲਿਆ ਨਹੀ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!