ਪੰਜਾਬ
ਇਕ ਸਿੱਖ ਅਫ਼ਸਰ ਨੂੰ ਖਾਲਿਸਤਾਨੀ ਕਹਿਣਾ ਸਿੱਖਾਂ ਦਾ ਅਪਮਾਨ : ਸੁਖਜਿੰਦਰ ਰੰਧਾਵਾ
ਖਾਲਿਸਤਾਨੀ ਕਹਿਣਾ ਸਿੱਖਾਂ ਦਾ ਅਪਮਾਨ ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਛਮੀ ਬੰਗਾਲ ਵਿਚ ਆਪਣੀ ਡਿਊਟੀ ਤਾਇਨਾਤ ਇਕ ਸਿੱਖ ਅਫ਼ਸਰ ਨੂੰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਉਸ ਨੂੰ ਖਾਲਿਸਤਾਨੀ ਕਹਿਣਾ ਭਾਰਤੀ ਜਨਤਾ ਪਾਰਟੀ ਦੀ ਸਿੱਖਾਂ ਪ੍ਰਤੀ ਘਟੀਆ ਸੋਚ ਨੂੰ ਦਰਸਾਉਂਦਾ ਹੈ । ਸਰਦਾਰ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 % ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਹਿਰਦੇ ਇਸ ਨਾਲ ਵਲੂਦਰੇ ਗਏ ਹਨ ਅਤੇ ਸਿੱਖ ਕੌਮ ਨੂੰ ਇਸ ਨਾਲ ਠੋਸ ਪਹੁੰਚੀ ਹੈ।
ਤਾਇਨਾਤ ਸਿੱਖ ਅਫ਼ਸਰ ਨੂੰ ਇਨਸਾਫ ਦਿਵਾਇਆ ਜਾਵੇ
ਸੁਖਜਿੰਦਰ ਸਿੰਘ ਰੰਧਾਵਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਅਜਿਹੇ ਦੇਸ਼ ਵਿਰੋਧੀ ਅਨਸਰਾਂ ਤੇ ਤੁਰੰਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਉਥੇ ਤਾਇਨਾਤ ਸਿੱਖ ਅਫ਼ਸਰ ਨੂੰ ਇਨਸਾਫ ਦਿਵਾਇਆ ਜਾਵੇ।
ਅਜਿਹੇ ਅਨਸਰਾਂ ਤੇ ਨਕੇਲ ਪਾ ਕਿ ਰੱਖੋ
ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੂੰ ਕਿਹਾ ਕਿ ਅਜਿਹੇ ਅਨਸਰਾਂ ਤੇ ਨਕੇਲ ਪਾ ਕਿ ਰੱਖੋ ਤਾਂ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸੇਵਾਵਾਂ ਦੇ ਰਹੇ ਸਿੱਖ ਅਫਸਰਾਂ ਨਾਲ ਭਵਿੱਖ ਵਿੱਚ ਅਜਿਹੀ ਘਿਣੌਨੀ ਹਰਕਤ ਕੋਈ ਵੀ ਸ਼ਖ਼ਸ ਨਾ ਕਰ ਸੱਕੇ।
ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਸਾਹਿਬ ਦੇ ਪਰਿਵਾਰ ਦੇ ਅਤਿ ਨਜ਼ਦੀਕੀ ਸਾਥੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਦਿਤੀ।