ਮੁੱਖ ਮੰਤਰੀ ਭਗਵੰਤ ਮਾਨ ਦਾ ਅੰਮ੍ਰਿਤਪਾਲ ‘ਤੇ ਵੱਡਾ ਹਮਲਾ, ਕਿਹਾ ਕੁਝ ਲੋਕਾਂ ਨੂੰ ਪਾਕਿਸਤਾਨ ਤੋਂ ਹੋ ਰਹੀ ਹੈ ਫੰਡਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮ੍ਰਿਤਪਾਲ ਦੇ ਹਮਲਾ ਬੋਲਦੇ ਹੋਏ ਕਿਹਾ ਕਿ ਕਨੂੰਨ ਤੋਂ ਵੱਡਾ ਕੋਈ ਨਹੀਂ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਹਨ ਜਿਨ੍ਹਾਂ ਨੂੰ ਵਿਦੇਸ਼ ਤੋਂ ਫੰਡਿੰਗ ਹੁੰਦੀ ਹੈ । ਦੁਕਾਨਾਂ ਚਲਦੀਆਂ ਹਨ । ਪਾਕਿਸਤਾਨ ਤੋਂ ਫੰਡਿੰਗ ਹੋ ਰਹੀ ਹੈ । ਡਰੋਨ ਜੋ ਹੈ ਰਾਜਸਥਾਨ ਦਾ ਸਾਡੇ ਨਾਲੋਂ ਵੱਡਾ ਬਾਰਡਰ ਹੈ ,ਓਥੇ ਡਰੋਨ ਕਿਉਂ ਨਹੀਂ ਆਉਂਦੇ ਹਨ । ਕਿਉਂਕਿ ਉਨ੍ਹਾਂ ਦੇ ਆਕਾ ਬੈਠੇ ਹਨ । ਉਹ ਚਾਹੁੰਦੇ ਹਨ ਕਿ ਪੰਜਾਬ ਨੂੰ ਪ੍ਰੇਸ਼ਾਨ ਕੀਤਾ ਜਾਵੇ ।
ਮੁੱਖ ਮੰਤਰੀ ਨੇ ਕਿਹਾ ਕਿ ਥਾਣੇ ਵਿਚ ਸ੍ਰੀ ਗੁਰੂ ਗਰੰਥ ਸਾਹਿਬ ਨੂੰ ਲੈ ਕੇ ਜਾਣ ਦੀ ਪੰਜਾਬ ਵਿਚ ਚਾਰੇ ਪਾਸੇ ਤੋਂ ਨਿੰਦਾ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਖਿਲਾਫ਼ ਗੁਰੂ ਨੂੰ ਢਾਲ ਬਣਾ ਕੇ ਇਸਤੇਮਾਲ ਕੀਤਾ ਗਿਆ ਹੈ । ਮੁੱਖ ਮੰਤਰੀ ਨੇ ਕਿਹਾ ਕੇ ਭਾਵੇ ਪੁਲਿਸ ਵਾਲਿਆ ਨੂੰ ਸੱਟਾ ਲੱਗੀਆਂ ਹਨ ਉਨ੍ਹਾਂ ਕਿਹਾ ਕਿ ਮੈਂ ਪੁਲਿਸ ਦੀ ਤਾਰੀਫ ਕਰਦਾ ਹਾਂ ਜਿਨ੍ਹਾਂ ਨੇ ਗੁਰੂ ਦੀ ਬੇਅਦਬੀ ਹੋਣ ਤੋਂ ਬਚਾ ਲਿਆ ਹੈ । ਉਨ੍ਹਾਂ ਕਿਹਾ ਕਿ ਪੁਲਿਸ ਸਮਰੱਥ ਹੈ ਕਿ ਕਿਸੇ ਨੂੰ ਕਨੂੰਨ ਤੋੜਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ।