ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੇ ਜਾਂਚ ਦੇ ਹੁਕਮ

ਮੁੱਖ ਮੰਤਰੀ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਏ ਹਮਲੇ ਦੀ ਜਾਂਚ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਹੁਕਮ ਦੇ ਦਿੱਤੇ ਹਨ ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ।

ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!