ਪੰਜਾਬ

CM ਭਗਵੰਤ ਸਿੰਘ ਮਾਨ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਿਲਸਿਲਾ ਜਾਰੀ

ਅੱਜ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ਦਾ ਦੌਰਾ

ਨਰੇਸ਼ ਸ਼ਰਮਾ

ਚੰਡੀਗੜ੍ਹ , 14 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੀਆਂ ਤਕਲੀਫ਼ ਸੁਣਨ ਦਾ ਸਿਲਸਿਲਾ ਜਾਰੀ ਹੈ । ਉਹ ਲੋਕਾਂ ਚ ਜਾ ਕੇ ਉਨ੍ਹਾਂ ਦੀ ਤਕਲੀਫ਼ ਨੂੰ ਖੁਦ ਸੁਣ ਰਹੇ ਹਨ । ਉਨ੍ਹਾਂ ਦੀ ਤਕਲੀਫ਼ਾਂ ਨੂੰ ਦੂਰ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੀਆਂ ਕਈ ਸਮੱਸਿਆਵਾ ਨੂੰ ਮੌਕੇ ‘ਤੇ ਹੱਲ ਵੀ ਕੀਤੀਆਂ ਤੇ ਬਾਕੀਆਂ ਦੇ ਜਲਦ ਹੱਲ ਦਾ ਅਧਿਕਾਰੀਆਂ ਨੂੰ ਵੀ ਆਖਿਆ । ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹੈ ਤੇ ਲੋਕਾਂ ਦੇ ਕੰਮਾਂ ਲਈ ਹਰ ਵੇਲੇ ਹਾਜ਼ਰ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੋਨੇ ਕੋਨੇ ‘ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!