ਪੰਜਾਬ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦੇਹਾਂਤ, ਅੱਜ ਦੁਪਹਿਰ 2 ਵਜੇ ਹੋਵੇਗਾ ਅੰਤਿਮ ਸੰਸਕਾਰ

ਮੁੱਖ ਸਕੱਤਰ ਨੂੰ ਸਦਮਾ, ਪਿਤਾ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ਤੇ ਕੀਤਾ ਦੁੱਖ ਜ਼ਾਹਿਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…

ਵਾਹਿਗੁਰੂ ਵਾਹਿਗੁਰੂ

 

 

 

*ਮੁੱਖ ਮੰਤਰੀ ਨੇ ਪ੍ਰੋਫੈਸਰ ਬੀ.ਸੀ. ਵਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ*

 

*ਪਰਿਵਾਰ ਲਈ ਵੱਡਾ ਘਾਟਾ ਦੱਸਿਆ*

 

*ਚੰਡੀਗੜ੍ਹ, 19 ਸਤੰਬਰ*

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। ਉਹ 89 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ ਹਨ।

 

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਬੀ.ਸੀ. ਵਰਮਾ ਦੇ ਤੁਰ ਜਾਣ ਨਾਲ ਸਮੁੱਚੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਪ੍ਰੋਫੈਸਰ ਵਰਮਾ ਨੂੰ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਉਹ ਇਕ ਮਹਾਨ ਸ਼ਖਸੀਅਤ ਅਤੇ ਵਿਲੱਖਣ ਗੁਣਾਂ ਵਾਲੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਬੀ.ਸੀ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।

 

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!