ਪੰਜਾਬ
*CM ਭਗਵੰਤ ਮਾਨ ਨੇ ਸੌਂਪੀ ਸਿੱਖ ਆਗੂਆਂ ਨੂੰ ਬਰਗਾੜੀ ਕੇਸ ਦੀ ਜਾਂਚ ਰਿਪੋਰਟ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਮਾਮਲੇ ਵਿੱਚ ਜਾਂਚ ਰਿਪੋਰਟ ਅੱਜ ਸਿੱਖ ਆਗੂਆਂ ਨੂੰ ਸੋਪ ਦਿੱਤੀ ਹੈ । ਸਾਲ 2015 ‘ਚ ਫਰੀਦਕੋਟ ਦੇ ਬਰਗਾੜੀ ਪਿੰਡ ਚੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ। ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ। ਪੁਲਿਸ ਨੇ ਲਾਠੀਚਾਰਜ ਕੀਤਾ। ਬਰਗਾੜੀ ‘ਚ ਪੁਲਿਸ ਗੋਲੀ ਨਾਲ ਦੋ ਸਿੱਖਾਂ ਦੀ ਮੌਤ ਹੋਈ। ਜਿਸ ਤੋਂ ਬਾਅਦ ਇਹ ਮਾਮਲਾ ਗਰਮਾ ਸੀ ਤੇ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਭਰੋਸ਼ਾ ਦਿੱਤਾ ਸੀ ਕਿ ਸਰਕਾਰ ਬਣਨ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵਗੀ ।
ਮੁੱਖ ਮੰਤਰੀ ਨੇ ਐਸ ਆਈ ਟੀ ਦੀ ਰਿਪੋਰਟ ਸੋਪੀ ਹੈ ਕਿ ਐਸ ਆਈ ਟੀ ਕੀ ਕਾਰਵਾਈ ਕਰ ਰਹੀ ਹੈ ਅਤੇ ਜਾਂਚ ਕਿਥੇ ਤੱਕ ਪਹੁੰਚੀ ਹੈ । ਹਾਈਕੋਰਟ ਵਲੋਂ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਐਸ ਆਈ ਟੀ ਦੀ ਰਿਪੋਰਟ ਰੱਦ ਕਰ ਦਿੱਤੀ ਸੀ , ਜਿਸ ਤੋਂ ਬਾਅਦ ਸਰਕਾਰ ਵਲੋਂ ਨਵੀ ਐਸ ਆਈ ਟੀ ਬਣਾਈ ਗਈ ਸੀ ।