ਯੂ.ਪੀ.ਦੇ ਅਪਰਾਧੀ ਮੁਖਤਿਆਰ ਅੰਸਾਰੀ ਦੇ ਮਾਮਲੇ ਵਿਚ CM ਭਗਵੰਤ ਮਾਨ ਦਾ ਵੱਡਾ ਐਕਸ਼ਨ
ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ.. ਕਰ ਰਹੇ ਹਾਂ : ਭਗਵੰਤ ਮਾਨ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਚ ਸੁੱਖ- ਸਹੂਲਤਾਂ ਦੇ ਕੇ ਰੱਖਿਆ ਗਿਆ..48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ..ਮਹਿੰਗੇ ਵਕੀਲ ਕੀਤੇ..ਖ਼ਰਚਾ 55 ਲੱਖ..ਮੈਂ ਲੋਕਾਂ ਦੇ ਟੈਕਸ ਚੋ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ..ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ.. ਕਰ ਰਹੇ ਹਾਂ ।
ਦੱਸਣਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇ ਯੂ.ਪੀ.ਦੇ ਅਪਰਾਧੀ ਮੁਖਤਿਆਰ ਅੰਸਾਰੀ ਨੂੰ ਰੋਪੜ ਜੇਲ ਚ ਸੁੱਖ- ਸਹੂਲਤਾਂ ਦੇ ਕੇ ਰੱਖਿਆ ਗਿਆ ਸੀ । ਇਸ ਦਾ ਖੁਲਾਸਾ ਸਾਬਕਾ ਜੇਲ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਵਿਧਾਨ ਸਭਾ ਵਿਚ ਕੀਤਾ ਸੀ । ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕਮੇਟੀ ਦਾ ਗਠਨ ਕੀਤਾ ਸੀ ਜਿਸ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਸ਼ ਕਰ ਦਿੱਤੀ ਹੈ ।
ਦੱਸਣਯੋਗ ਹੈ ਕਿ ਯੂ.ਪੀ.ਦੇ ਅਪਰਾਧੀ ਮੁਖਤਿਆਰ ਅੰਸਾਰੀ ਨੂੰ ਰੋਪੜ ਜੇਲ ਵਿਚ ਜਿਸ ਮਾਮਲੇ ਵਿਚ ਰੱਖਿਆ ਗਿਆ ਸੀ ਉਸ ਮਾਮਲੇ ਵਿਚ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ ਸੀ ।