ਪੰਜਾਬ

ਅੰਸਾਰੀ ਨੂੰ ਲੈਕੇ CM ਭਗਵੰਤ ਮਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਿੱਚ ਸਬਦੀ ਜੰਗ ਤੇਜ਼

CM ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਕਹਿ ਦਿੱਤੀ ਵੱਡੀ ਗੱਲ

ਭਗਵੰਤ ਮਾਨ ਵਲੋ ਕੈਪਟਨ ਅਮਰਿੰਦਰ ਸਿੰਘ ਨੂੰ ਮੋੜਵਾਂ ਜਵਾਬ

ਕਿਹਾ ਕੈਪਟਨ ਸਾਹਿਬ ਤੁਹਾਡੀਆਂ ਸਿਆਣਪਾ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਕੈਪਟਨ ਸਾਹਬ ਮੈਂ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਰਖਵਾਲੀ ਕਰ ਰਿਹਾ ਹਾਂ ..ਤੁਸੀ ਮੈਨੂੰ ਅਗਿਆਨੀ ਕਹਿ ਰਹੇ ਹੋ ..ਕੈਪਟਨ ਸਾਹਬ ਮੁਗਲਾਂ ਦੇ ਰਾਜ ਵੇਲੇ ਤੁਸੀਂ ਮੁਗਲਾਂ ਨਾਲ ਸੀ ..ਅੰਗਰੇਜ਼ਾਂ ਦੇ ਰਾਜ ਵੇਲੇ ਤੁਸੀਂ ਅੰਗਰੇਜ਼ਾਂ ਨਾਲ ਸੀ..ਕਾਂਗਰਸ ਦੇ ਰਾਜ ਵੇਲੇ ਤੁਸੀਂ ਕਾਂਗਰਸ ਨਾਲ ਸੀ ..ਅਕਾਲੀਆਂ ਦੇ ਰਾਜ ਵੇਲੇ ਤੁਸੀਂ ਅਕਾਲੀਆਂ ਨਾਲ ਸੀ ..ਹੁਣ ਭਾਜਪਾ ਦੇ ਰਾਜ ਵੇਲੇ ਤੁਸੀਂ ਭਾਜਪਾ ਨਾਲ ਹੋ..ਥੋਡੀਆਂ ਸਿਆਣਪਾਂ ਨੇ ਈ ਪੰਜਾਬ ਦਾ ਬੇੜਾ ਗ਼ਰਕ ਕੀਤਾ ।

ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਦੇ ਓਸ ਬਿਆਨ ਦਾ ਕਰਾਰ ਜਵਾਬ ਦਿੱਤਾ ਹੈ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ

 

 

ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ।

 

ਇਸ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। “ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ”, ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਉਹ ਅਜਿਹੇ ਮਜ਼ਾਕੀਆ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਲੈਣ, ਕਿਉਂਕਿ ਅਹਿਜੇ ਬਿਆਨ ਸਿਰਫ ਮਾਨ ਦੀ ਲੋਕਾਂ ਵਿੱਚ ਅਗਿਆਨਤਾ ਨੂੰ ਹੀ ਉਭਾਰਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!