ਬਠਿੰਡਾ, 30 ਅਗਸਤ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫਾਇਨਰੀ ਰਾਮਾਂ ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ ਦੀ ਸੁਰੱਖਿਆ ਦੇ ਮੱਦੇਨਜ਼ਰ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ ਜੋ ਕਿ 28 ਅਕਤੂਬਰ 2022 ਤੱਕ ਲਾਗੂ ਰਹਿਣਗੇ।