ਹਰਿਆਣਾ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਾਂਗਰਸ ਸੇਵਾ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਬਾਅਦ ਕੀਤਾ ਰਿਹਾਅ

ਚੰਡੀਗੜ੍ਹ 28ਦਸੰਬਰ ( )ਕਾਂਗਰਸ ਸੇਵਾ ਦਲ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਾਂਗਰਸ ਸੇਵਾ ਦਲ ਦੇ ਵਰਕਰਾਂ ਮੋਦੀ ਸਰਕਾਰ ਮੁਰਦਾਬਾਦ -ਹਰਿਆਣਾ ਦੀ ਖੱਟਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਂਦਿਆਂ ਹੋਇਆ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਘੇਰਾਬੰਦੀ ਕਰ ਕੇ ਇਨ੍ਹਾਂ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਕੁਝ ਸਮੇਂ ਬਾਅਦ ਇਨ੍ਹਾਂ ਸਾਰੇ ਵਰਗਾਂ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ ।
ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈਡ਼ਾ ਨੇ ਕਿਹਾ ਕਿ ਪੰਜਾਬ ਕਾਂਗਰਸ ਸੇਵਾ ਦਲ ਕਿਸਾਨਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕਰਦਾ ਹੈ । ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ ਜੋ ਉਨ੍ਹਾਂ ਦੇ ਵਿਰੋਧ ਵਿਚ ਹਨ। ਇਹ ਤਾਂ ਕਿਸਾਨਾਂ ਨੂੰ ਪਤਾ ਕਿ ਕਿਹੜੇ ਨਿਯਮ ਅਤੇ ਕਿਹੜੇ ਬਿੱਲ ਉਨ੍ਹਾਂ ਦੇ ਹੱਕ ਵਿੱਚ ਹਨ ਅਤੇ ਕਿਸ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਉਨ੍ਹਾਂ ਨੂੰ ਭਵਿੱਖ ਅੰਦਰ ਕਰਨਾ ਪੈ ਸਕਦਾ ਹੈ ।ਉਹ ਤਾਂ ਇਸ ਗੱਲ ਤੋਂ ਹੈਰਾਨ ਹਨ ਕਿ ਕਿਸਾਨ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਕਰਦੇ ਆ ਰਹੇ ਹਨ। ਜਦ ਕਿ ਮੋਦੀ ਸਰਕਾਰ ਇਕ ਗੱਲ ਤੇ ਅੜੀ ਹੋਈ ਹੈ ਕਿ ਰੱਦ ਨਹੀਂ ਹੋਣਗੇ। ਇਹ ਜ਼ਿੱਦ ਨਹੀਂ ਤਾਂ ਹੋਰ ਕੀ ਹੈ । ਕੈਡ਼ਾ ਨੇ ਕਿਹਾ ਕਿ ਭਾਜਪਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਜੋ ਹੁਣ ਤੱਕ ਕਿਸਾਨੀ ਨੂੰ ਅੰਦੋਲਨ ਦੇ ਦੌਰਾਨ ਭੂਮਿਕਾ ਨਿਭਾਈ ਹੈ ,ਉਸ ਨਾਲ ਖੱਟਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ । ਹਰਿਆਣਾ ਤੋਂ ਲੈ ਕੇ ਦਿੱਲੀ ਦੇ ਰਸਤੇ ਦੌਰਾਨ ਰੁਕਾਵਟਾਂ ਖੜੀਆਂ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ।ਲੇਕਿਨ ਹਰਿਆਣਾ ਭਾਜਪਾ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਧਰੀਆਂ ਧਰਾਈਆਂ ਰਹਿ ਗਈਆਂ। ਕਿਸਾਨ ਅੰਦੋਲਨ ਸਥਾਨ ਤੇ ਪੁੱਜ ਗਏ ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਮੁੱਖ ਮੰਤਰੀ ਪਦ ਦੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ । ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਕੈਡ਼ਾ ਨੇ ਕਿਹਾ ਕਿ ਆਉਣ ਵਾਲੀਆਂ 2022ਦੀਆਂ ਵਿਧਾਨਸਭਾ ਚੋਣਾਂ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਅੰਦਰ ਭਵਿੱਖ ਚ ਹੋਣ ਵਾਲੀਆਂ ਚੋਣਾਂ ਅੰਦਰ ਭਾਜਪਾ ਦਾ ਬੋਰੀ ਬਿਸਤਰਾ ਗੋਲ ਹੋ ਜਾਏਗਾ। ਕਿਉਂਕਿ ਕਿਸਾਨੀ ਸਮੇਤ ਹਰ ਵਰਗ ਦੇ ਲੋਕਾਂ ਨੇ ਹੀ ਭਾਜਪਾ ਦਾ ਰਾਜਸੀ ਤੌਰ ਤੇ ਸਫਾਇਆ ਕਰਨ ਦਾ ਮਨ ਬਣਾ ਲਿਆ ਹੈ ।ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਸੇਵਾ ਦਲ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਝੰਡਾ ਵਦਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈਡ਼ਾ ਦੀ ਅਗਵਾਈ ਚ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਸੰਦੀਪ ਸੰਧੂ ਓਐੱਸਡੀ ਸੀਐਮ ਪੰਜਾਬ, ਵਰਿੰਦਰ ਢਿੱਲੋਂ ਪ੍ਰਧਾਨ ਯੂਥ ਕਾਂਗਰਸ ਪੰਜਾਬ ਨੇ ਸਾਂਝੇ ਤੌਰ ਤੇ ਨਿਭਾਈ । ਇਸ ਮੌਕੇ ਕਾਂਗਰਸ ਸੇਵਾ ਦਲ ਦੇ ਆਗੂ ਅਤੇ ਵਰਕਰ ਸੰਦੀਪ ਸਰੀਨ ,ਗੋਪਾਲ ਗਰਗ, ਰਣਜੀਤ ਸਿੰਘ ਤਰਖਾਣ ਮਾਜਰਾ, ਡਾ ਚਰਨ ਕਮਲ ਸਿੰਘ, ਲੀਲਾ ਵਰਮਾ, ਸੁਭਾਸ਼ ਭਾਰਗਵ, ਵਿਨੋਦ ਖੰਨਾ ,ਨਿਰਮਲ ਸਿੰਘ, ਰਾਜੀਵ ਜਿੰਦਲ, ਸਤਪਾਲ ਲਾਲੀ, ਆਦੇਸ਼ ਪੁਸ਼ਪਿੰਦਰ ਸਿੰਘ ਡਿੰਪੀ ,ਰਾਜ ਕੁਮਾਰ ਸ਼ਰਮਾ, ਤਿਲਕ ਰਾਜ ਸੋਨੂੰ ,ਕਮਲ ਧਨੋਆ ,ਭੁਪਿੰਦਰ ਸਿੰਘ, ਰਣਜੀਤ ਸਿੰਘ ਮਾਨ ,ਰਵੀ ਸ਼ਰਮਾ ,ਇਕਬਾਲ ਸਿੰਘ, ਅਨਿਲ ਖੋਸਲਾ ,ਜਸਵਿੰਦਰ ਸਿੰਘ ਕੋਹਲੀ ਅਤੇ ਰਮੇਸ਼ ਕੁਮਾਰ ਆਦਿ ਮੌਜੂਦ ਸਨ ।