ਪੰਜਾਬ

*ਕ੍ਰਿਕੇਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਭੈਣ ਸੰਦੀਪ ਕੌਰ ਨੇ ਖੂਨਦਾਨ ਕੀਤਾ*

ਰਾਮਗੜ੍ਹੀਆ ਸਭਾ ਰਾਜਪੁਰਾ ਵੱਲੋਂ 8ਵਾਂ ਖੂਨਦਾਨ ਕੈਂਪ ਆਯੋਜਿਤ
ਨਾਰੀ ਸ਼ਕਤੀ ਵੱਲੋਂ ਖੂਨਦਾਨ ਕਰਨ ਨਾਲ ਸਮਾਜ ਦਾ ਹੌਸਲਾ ਵਧੇਗਾ- ਸੰਦੀਪ ਕੌਰ
ਰਾਜਪੁਰਾ 7 ਮਈ (  )
ਰਾਮਗੜ੍ਹੀਆ ਸਭਾ ਰਾਜਪੁਰਾ ਵੱਲੋਂ ਪ੍ਰਦਾਨ ਬਲਬੀਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਅੱਠਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਖਾਲਸਾ ਜੀ ਨੇ ਕਿਹਾ ਕਿ ਇਹ ਕੈਂਪ ਸਿੱਖ ਕੌਮ ਦੇ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਹਾੜੇ ਦੇ ਸੰਬੰਧ ਵਿੱਚ ਕੌਮੀ ਏਕਤਾ ਨੂੰ ਸਮਰਪਿਤ ਰਿਹਾ। ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠਦਿਆਂ ਖੂਨਦਾਨੀਆਂ ਨੇ ਮਾਨਵਤਾ ਦੀ ਸੇਵਾ ਲਈ ਆਪਣਾ ਸਹਿਯੋਗ ਦਿੱਤਾ। ਰਾਮਗੜ੍ਹੀਆ ਸਭਾ ਵੱਲੋਂ ਸਮਾਜਿਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਇਸ ਖੂਨਦਾਨ ਕੈਂਪ ਵਿੱਚ 52 ਖੂਨਦਾਨੀਆਂ ਨੇ ਖੂਨਦਾਨ ਕੀਤਾ। ਰਾਜਪੁਰਾ ਦੇ ਸਰਕਾਰੀ ਏ. ਪੀ. ਜੈਨ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ ਡਾ. ਅੰਜੂ ਖੁਰਾਨਾ ਦੀ ਅਗਵਾਈ ਵਿੱਚ ਕੈਂਪ ਨੂੰ ਸਫ਼ਲਤਾਪੂਰਵਕ ਆਯੋਜਿਤ ਕਰਨ ਲਈ ਸਹਿਯੋਗ ਦਿੱਤਾ। ਇਹਨਾਂ ਦੇ ਨਾਲ-ਨਾਲ ਡਾਕਟਰ ਪੁਨੀਤ ਗਰਗ, ਸੁਖਵਿੰਦਰ ਸਿੰਘ ਅਤੇ ਹੋਰ ਸਹਿਯੋਗੀ ਸਟਾਫ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਮਸ਼ਹੂਰ ਕ੍ਰਿਕੇਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਭੈਣ ਅਤੇ ਐਚ.ਡੀ.ਐੱਫ਼.ਸੀ. ਬੈਂਕ ਰਾਜਪੁਰਾ ਦੀ ਮੈਨੇਜਰ ਸੰਦੀਪ ਕੌਰ ਨੇ ਆਪਣੇ ਜੀਵਨ ਸਾਥੀ ਸਾਹਿਬਜੀਤ ਸਿੰਘ ਨਾਲ ਮਿਲ ਕੇ ਖੂਨਦਾਨ ਕਰਕੇ ਮਿਸਾਲ ਕਾਇਮ ਕੀਤੀ। ਉਹਨਾਂ ਕਿਹਾ ਕਿ ਨਾਰੀ ਸ਼ਕਤੀ ਨੂੰ ਵੀ ਇਹਨਾਂ ਖੂਨਦਾਨ ਕੈਂਪਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਕੁਦਰਤ ਦੀ ਅਣਮੁੱਲੀ ਦਾਤ ਜਦੋਂ ਕਿਸੇ ਲੋੜਵੰਦ ਨੂੰ ਮਿਲਦੀ ਹੈ ਅਤੇ ਉਸਦਾ ਜੀਵਨ ਬਚ ਜਾਂਦਾ ਹੈ ਤਾਂ ਉਹ ਅਤੇ ਉਸਦਾ ਪਰਿਵਾਰ ਲੱਖਾਂ ਦੁਆਵਾਂ ਦਿੰਦਾ ਹੈ। ਇਸ ਲਈ ਇਲਾਕੇ ਅਤੇ ਪੰਜਾਬ ਦੀ ਨਾਰੀ ਸ਼ਕਤੀ ਨੂੰ ਵੀ ਇਹਨਾਂ ਖੂਨਦਾਨ ਕੈਂਪਾਂ ਵਿੱਚ ਆਉਣਾ ਚਾਹੀਦਾ ਹੈ ਤਾਂ ਜੋ ਉਹ ਪ੍ਰੇਰਿਤ ਹੋ ਕੇ ਵਧੀਆ ਅਤੇ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾ ਸਕਣ।
ਰਾਮਗੜ੍ਹੀਆ ਸਭਾ ਵੱਲੋਂ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਏ.ਪੀ. ਜੈਨ ਹਸਪਤਾਲ ਦੇ ਬਲੱਡ ਬੈਂਕ ਰਾਜਪੁਰਾ ਵੱਲੋਂ ਖੂਨਦਾਨੀਆਂ ਨੂੰ ਪ੍ਰਮਾਣ-ਪੱਤਰ ਦਿੱਤੇ ਗਏ।
ਖੂਨਦਾਨ ਕੈਂਪ ਵਿੱਚ ਆਪ ਪਾਰਟੀ ਦੇ ਸਪੋਕਸਪਰਸਨ ਅਤੇ ਐੱਮਸੀ ਐਡਵੋਕੇਟ ਰਵਿੰਦਰ ਸਿੰਘ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਰਾਮਗੜ੍ਹੀਆ ਸਭਾ ਰਾਜਪੁਰਾ ਵੱਲੋਂ ਖੂਨਦਾਨ ਕੈਂਪ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਰਾਮਗੜ੍ਹੀਆ ਸਭਾ ਦੇ ਸਮੂਹ ਮੈਂਬਰਾਂ ਨੇ ਖੂਨਦਾਨੀਆਂ ਦਾ ਰਲ ਕੇ ਹੌਸਲਾ ਵਧਾਇਆ।
ਇਸ ਮੌਕੇ ਜਥੇਦਾਰ ਧਿਆਨ ਸਿੰਘ ਸੈਦਖੇੜੀ, ਜਥੇਦਾਰ ਹਰਭਜਨ ਸਿੰਘ, ਹਰਬੰਸ ਸਿੰਘ ਸ਼ਿੰਗਾਰੀ, ਰਾਜਿੰਦਰ ਸਿੰਘ ਚਾਨੀ, ਅਮਨਦੀਪ ਸਿੰਘ ਨਾਗੀ ਐੱਮਸੀ, ਦਲਬੀਰ ਸਿੰਘ ਸੱਗੂ ਐੱਮਸੀ, ਬਲਬੀਰ ਸਿੰਘ ਸੱਗੂ, ਅਮਰਜੀਤ ਸਿੰਘ ਲਿੰਕਨ, ਅਮਰਜੀਤ ਸਿੰਘ ਸ਼ਿੰਗਾਰੀ, ਚਰਨਜੀਤ ਸਿੰਘ ਸਲੈਚ, ਤਜਿੰਦਰ ਸਿੰਘ ਸੱਗੂ, ਬੂਟਾ ਸਿੰਘ ਮਠਾੜੂ, ਭੁਪਿੰਦਰ ਸਿੰਘ ਮਠਾੜੂ, ਸੁਖਵਿੰਦਰ ਸਿੰਘ ਕਲੇਰ, ਰਣਜੀਤ ਸਿੰਘ ਜਗਦੇਵ, ਵਰਿੰਦਰ ਕੁਮਾਰ ਪ੍ਰਧਾਨ ਵਿਸ਼ਵਕਰਮਾ ਮੰਦਰ, ਜਸਵੰਤ ਸਿੰਘ ਸ਼ਿੰਗਾਰੀ, ਹਰਭਜਨ ਸਿੰਘ ਪੰਨੂੰ, ਸੁਖਦੇਵ ਸਿੰਘ ਜੇਈ, ਦਿਲਬਾਗ ਸਿੰਘ, ਪਰਮਿੰਦਰ ਸਿੰਘ ਐੱਮਜੀ ਫੈਕਟਰੀ ਵਾਲੇ, ਕੁਲਵਿੰਦਰ ਸਿੰਘ,  ਬਲਬੀਰ ਸਿੰਘ ਪੰਨੂੰ, ਅੰਮ੍ਰਿਤਪਾਲ ਸਿੰਘ ਖਾਲਸਾ, ਹਰਭਜਨ ਸਿੰਘ ਕਲੇਰ, ਸੁਰਿੰਦਰ ਸਿੰਘ ਦਿਓੜਾ, ਸਤਪਾਲ ਸਿੰਘ ਕਾਲਾ, ਨਵਦੀਪ ਸਿੰਘ ਚਾਨੀ, ਸਵਰਨ ਸਿੰਘ ਬਖਸ਼ੀਵਾਲਾ, ਅਵਤਾਰ ਸਿੰਘ,  ਜਸਮੇਰ ਭੱਲਾ, ਦਿਲਬਾਗ ਸਿੰਘ ਗੁਰਮ, ਬਲਵਿੰਦਰ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਪਰਮਜੀਤ ਸਿੰਘ ਸੈਦਖੇੜੀ, ਰਛਪਾਲ ਸਿੰਘ ਪਨੇਸਰ, ਜਸਪ੍ਰੀਤ ਸਿੰਘ ਬੇਦੀ, ਹਰਕਮਲ ਸਿੰਘ ਟਿੰਕੂ, ਰਮਨਦੀਪ ਸਿੰਘ ਦਿਓੜਾ, ਸਰਬਜੀਤ ਸਿੰਘ ਦਿਓੜਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਸਾਥ ਦਿੱਤਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!