ਪੰਜਾਬ
*ਇੱਕ ਵੱਡੀ ਸਫਲਤਾ : ਸਿੱਧੂ ਮੂਸੇਵਾਲਾ ਮਾਰਨ ਵਾਲਾ ਇਕ ਸ਼ੂਟਰ ਦੀਪਕ ਮੁੰਡੀ ਆਪਣੇ 2 ਸਾਥੀਆਂ ਸਮੇਤ ਗ੍ਰਿਫਤਾਰ*
*ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਵਿੱਚ ਵੱਡੀ ਜਿੱਤ : ਡੀ ਜੀ ਪੀ ਗੌਰਵ ਯਾਦਵ*
ਪੰਜਾਬ ਪੁਲਿਸ ਇਕ ਵੱਡੀ ਸਫਲਤਾ ਹਾਸਲ ਹੋਈ ਹੈ । ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਦੋਸ਼ੀ ਸ਼ੂਟਰ ਦੀਪਕ ਮੁੰਡੀ 2 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ।
ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਤੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਪੁਲਿਸ ,ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਫਰਾਰ ਸ਼ੂਟਰ ਦੀਪਕ ਮੁੰਡੀ ਨੂੰ 2 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਵਿੱਚ ਵੱਡੀ ਜਿੱਤ ਹੈ ।