ਪੰਜਾਬ
ਦਿੱਲੀ ਦੇ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈਕੋਰਟ ਨੇ ਬੇਅਦਬੀ ਮਾਮਲੇ ‘ਚ ਉਨ੍ਹਾਂ ਦੀ ਸਜ਼ਾ ਨੂੰ ਕੀਤਾ ਮੁਅੱਤਲ
ਦਿੱਲੀ ਦੇ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਨੂੰ ਬੇਅਦਬੀ ਮਾਮਲੇ ‘ਚ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ।
ਪਿਛਲੇ ਹਫ਼ਤੇ ਹੀ ਮਲੇਰਕੋਟਲਾ ਅਦਾਲਤ ਨੇ ਕੁਰਾਨ ਦੀ ਬੇਅਦਬੀ ਮਾਮਲੇ ਵਿੱਚ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਸਜ਼ਾ ਦੇ ਇਸ ਫੈਸਲੇ ਖਿਲਾਫ ਨਰੇਸ਼ ਯਾਦਵ ਨੇ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਹਾਈਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਉਸ ਨੂੰ ਸੁਣਾਈ ਗਈ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਸ ਦੀ ਅਪੀਲ ‘ਤੇ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ | ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।