ਪੰਜਾਬ

ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ

 

 

ਐਸ.ਏ.ਐਸ ਨਗਰ, 26 ਜਨਵਰੀ

 

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕ ਜੈਨ ਵੱਲੋਂ ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ ।

 

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤ ਦਿਵਸ ਸਮਾਗਮਾਂ ਵਿੱਚ ਜ਼ਿਲ੍ਹੇ ਦੇ ਵੱਖੋ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।

 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ਼ ਫੇਜ਼-6 ਵਿਖੇ ਬਹੁਤ ਹੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!