ਪੰਜਾਬ

ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਪੰਜਾਬ ਵਿੱਚ ਚੋਣ ਤਾਰੀਖ਼ ਬਦਲਣ ਦੀ ਕੀਤੀ ਮੰਗ

ਅਕਾਲੀ- ਬਸਪਾ ਗਠਜੋੜ ਵਫਦ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਫਗਵਾੜਾ/ਜਲੰਧਰ 10 ਜਨਵਰੀ

ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਸਾਂਝਾ ਵਫਦ ਅੱਜ ਗੱਠਜੋੜ ਦੇ ਉਮੀਦਵਾਰ ਤੇ ਪੰਜਾਬ ਪ੍ਰਧਾਨ  ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ‘ਚ ਐਸਡੀਐਮ ਕੁਲਪ੍ਰੀਤ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦੇ ਨਾਮ ਤੇ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਬਸਪਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੀ ਮਿਤੀ ਨੂੰ 14 ਫਰਵਰੀ ਦੀ ਬਜਾਏ 20 ਫਰਵਰੀ ਕਰਨ ਦੀ ਮੰਗ ਕੀਤੀ। ਐਸਡੀਐਮ ਫਗਵਾੜਾ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ  ਜਸਵੀਰ ਸਿੰਘ ਗੜੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 8 ਜਨਵਰੀ ਨੂੰ ਪੰਜਾਬ ਸਹਿਤ ਹੋਰ 5 ਰਾਜਾਂ ਵਿੱਚ ਵਿਧਾਨਸਭਾ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਮਿਤੀਆਂ ਦਾ ਐਲਾਨ ਕੀਤਾ ਗਿਆ ਹੈ ਜਿਸਦੇ ਤਹਿਤ ਪੰਜਾਬ ਵਿੱਚ 14 ਫਰਵਰੀ ਨੂੰ ਵੋਟ ਪਾਏ ਜਾਣਗੇ। ਸ. ਗੜ੍ਹੀ ਨੇ ਕਿਹਾ ਕਿ ਇਸ ਸਾਲ 16 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਪ੍ਰਕਾਸ਼ ਪਰਵ ਪੰਜਾਬ ਸਹਿਤ ਪੂਰੇ ਦੇਸ਼ ਵਿੱਚ 16 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪਰਵ ਦੇ ਮੌਕੇ ਉੱਤੇ ਉਨ੍ਹਾਂ ਦੀ ਜਨਮ ਸਥਲੀ ਸ਼ੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਵਿੱਚ ਨਤਮਸਤਕ ਹੋਣ ਜਾਂਦੇ ਹੈ । ਸ ਗੜ੍ਹੀ ਨੇ ਕਿਹਾ ਕਿ ਇਸ ਵਾਰ ਵੀ ਪੰਜਾਬ ਤੋਂ 13 ਅਤੇ 14 ਫਰਵਰੀ ਨੂੰ ਭਾਰੀ ਗਿਣਤੀ ਵਿੱਚ ਸੰਗਤ ਵਿਸ਼ੇਸ਼ ਟ੍ਰੇੇਨਾਂ ਰਾਹੀਂ ਸ਼ੀਰ ਗੋਵਰਧਨ ਬਨਾਰਸ ਜਾਵੇਗੀ। ਗੜ੍ਹੀ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਮਹਾਰਾਜ ਦੇ ਪ੍ਰਕਾਸ਼ ਪਰਵ ਦੇ ਮੌਕੇ ਉੱਤੇ ਸ਼ੀਰ ਗੋਵਰਧਨ ਬਨਾਰਸ ਪੁੱਜਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਸ਼੍ਰੀ ਗੁਰੂ ਰਵਿਦਾਸ ਜੀ ਨੂੰ ਮੰਨਣ ਵਾਲੀ ਰਵਿਦਾਸੀਆ ਕੌਮ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਣ ਤੋਂ ਵਾਝੇਂ ਰਹਿ ਜਾਣਗੇ। ਇਸ ਲਈ ਉਨ੍ਹਾਂ ਐਸਡੀਐਮ ਨੂੰ ਇੱਕ ਮੰਗ ਪੱਤਰ  ਦੇਸ਼ ਦੇ ਮੁੱਖ ਚੋਣ ਕਮਿਸ਼ਨ ਨੂੰ ਭੇਜਕੇ ਪੰਜਾਬ ਵਿੱਚ ਵਿਧਾਨਸਭਾ ਚੋਣਾਂ ਦੀ ਮਿਤੀ 14 ਫਰਵਰੀ ਦੀ ਬਜਾਏ 20 ਫਰਵਰੀ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਦੀਆਂ ਚੋਣਾਂ ਨੂੰ ਅਗਲੇ ਪੜਾਅ ਵਿੱਚ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ  ਓਹਨਾ ਨਾਲ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਤਨਾਮ ਸਿੰਘ ਅਰਸ਼ੀ, ਸਾਬਕਾ ਡਿਪਟੀ ਮੇਅਰ ਰਣਜੀਤ ਖੁਰਾਣਾ, ਇੰ ਪਰਦੀਪ ਮੱਲ, ਮਨੋਹਰ ਜੱਖੁ, ਪਰਨਿਸ਼ ਬੰਗਾ, ਅਰੁਣ ਕੁਮਾਰ, ਸਿੰਗਾਰਾ ਸਿੰਘ, ਠੇਕੇਦਾਰ ਬਲਜਿੰਦਰ ਸਿੰਘ, ਬੰਟੀ ਮੋਰਾਂਵਾਲੀ, ਸੰਦੀਪ ਕੌਲਸਰ, ਮੁਨੀਸ਼, ਚਰਨਜੀਤ ਚਕ ਹਕੀਮ, ਬੰਟੀ ਟਿੱਬੀ, ਗੁਰਦਿੱਤਾ ਬੰਗੜ,  ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!