ਪੰਜਾਬ

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਮਾਨਸਾ, 13 ਦਸੰਬਰ

ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਅਗੇਤੇ ਪ੍ਰਬੰਧਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਕਾਨਫਰੰਸ ਹਾਲ ਵਿਖੇ ਐਸ.ਡੀ.ਐਮਜ਼, ਡੀ.ਐਸ.ਪੀਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਈ.ਵੀ.ਐਮ. ਮਸ਼ੀਨਾਂ ਰੱਖਣ ਵਾਲੇ ਸਟਰਾਂਗ ਰੂਮਜ਼ ਤਿਆਰ ਕਰ ਲਏ ਜਾਣ, ਤਾਂ ਜੋ ਮੌਕੇ ’ਤੇ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੋਣ ਅਮਲੇ ਨੂੰ ਟਰੇਨਿੰਗ ਦੇਣ ਵਾਲੀਆਂ ਥਾਵਾਂ ਅਤੇ ਗਿਣਤੀ ਕੇਂਦਰਾਂ ਦੀ ਵੀ ਸ਼ਨਾਖ਼ਤ ਕਰ ਲਈ ਜਾਵੇ। ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਚੋਣਾਂ ਦੇ ਸਮੁੱਚੇ ਕੰਮ-ਕਾਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗਲਤੀ ਦੀ ਸੰਭਾਵਨਾ ਨਾ ਰਹੇ।

ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਸੰਵੇਦਨਸ਼ੀਲ ਬੂਥਾਂ ਦੀ ਸੂਚੀ ਵੀ ਮੁਕੰਮਲ ਕਰਕੇ ਤੁਰੰਤ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਤੋਂ ਇਲਾਵਾ ਜੋ ਪੋÇਲੰਗ ਸਟੇਸ਼ਨ ਮਾਡਲ ਬਣਾਉਣੇ ਹਨ ਜਾਂ ਪਿੰਕ ਪੋÇਲੰਗ ਸਟੇਸ਼ਨ ਬਣਾਉਣੇ ਹਨ, ਉਨ੍ਹਾਂ ਦੀ ਸੂਚੀ ਵੀ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਜੋ ਵੀ ਅਗੇਤੇ ਪ੍ਰਬੰਧ ਹਨ, ਉਹ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਜਾਣ ਕਿਉਂਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।

ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਮਨੀਸ਼ਾ ਰਾਣਾ, ਏ.ਐਸ.ਪੀ. ਬੁਢਲਾਡਾ ਸ਼੍ਰੀ ਮਨਿੰਦਰ ਸਿੰਘ, ਡੀ.ਐਸ.ਪੀ. ਹੈਡਕੁਆਰਟਰ ਮਾਨਸਾ ਸ਼੍ਰੀ ਸੰਜੀਵ ਗੋਇਲ, ਡੀ.ਐਸ.ਪੀ. ਮਾਨਸਾ ਸ਼੍ਰੀ ਗੁਰਸ਼ਰਨਜੀਤ ਸਿੰਘ, ਡੀ.ਐਸ.ਪੀ. ਸਰਦੂਲਗੜ੍ਹ ਸ਼੍ਰੀ ਪੁਸ਼ਪਿੰਦਰ ਸਿੰਘ, ਚੋਣ ਤਹਿਸੀਲਦਾਰ ਸ਼੍ਰੀ ਹਰੀਸ਼ ਕੁਮਾਰ ਮੌਜੂਦ ਸਨ।

 

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!