ਡਿਪਟੀ ਕਮਿਸ਼ਨਰ ਨੇ ਦੀ ਅਨਾਜ ਮੰਡੀ ਮਾਲੇਰਕੋਟਲਾ,ਅਹਿਮਦਗੜ੍ਹ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ
ਡਾ ਪੱਲਵੀ ਨੇ ਕੁੱਪ ਕਲਾ ਖ਼ਰੀਦ ਕੇਂਦਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਜਾ ਜਾਇਜ਼ਾ ਲਿਆ
ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ
- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ
ਮਾਲੇਰਕੋਟਲਾ/ਅਹਿਮਦਗੜ੍ਹ/ ਕੁੱਪ ਕਲਾ 04 ਅਕਤੂਬਰ :
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਮਾਲੇਰਕੋਟਲਾ, ਅਹਿਮਦਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਅਤੇ ਇਸ ਉਪਰੰਤ ਕੁੱਪ ਕਲਾ ਖ਼ਰੀਦ ਕੇਂਦਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਜਾ ਜਾਇਜ਼ਾ ਲਿਆ ਹੈ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।
ਡਾ ਪੱਲਵੀ ਨੇ ਝੋਨਾ ਲੈ ਕੇ ਮੰਡੀ ਪੁੱਜੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜਣ ਵਾਲੇ ਝੋਨੇ ਦਾ ਇੱਕ ਇੱਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ ।ਜਿਸ ਲਈ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਆੜ੍ਹਤੀਆਂ ,ਕਿਸਾਨਾਂ, ਮੰਡੀ ਮਜ਼ਦੂਰਾਂ ਆਦਿ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਝੋਨੇ ਦੀ ਖ਼ਰੀਦ ਮੌਕੇ ਕਿਸਾਨਾਂ ਆਦਿ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਖ਼ਰੀਦ ਏਜੰਸੀਆਂ ,ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ।
ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਨਾਜ ਮੰਡੀਆਂ ਵਿੱਚ ਸਾਫ਼ ਸਫ਼ਾਈ, ਪਾਣੀ ਅਤੇ ਬਿਜਲੀ ਸਮੇਤ ਹੋਰ ਲੋੜੀਂਦੇ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਮੰਡੀਆਂ ਅੰਦਰ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਮਜ਼ਦੂਰਾਂ ,ਆੜ੍ਹਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ । ਉਨ੍ਹਾਂ ਕੁੱਪ ਕਲਾ ਖ਼ਰੀਦ ਕੇਂਦਰ ਵਿਖੇ ਬਿਜਲੀ ,ਪਾਣੀ, ਛਾਦਾਰ ਬੈਠਣ ਦਾ ਪ੍ਰਬੰਧ,ਪਖਾਨੇ ਦਾ ਪ੍ਰਬੰਧ ਤੁਰੰਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਵ ਨਿਰਮਾਣੇ ਖਰੀਦ ਕੇਂਦਰ ਕੁੱਪ ਕਲਾਂ ਦੇ ਫੜ ਦੀ ਤੁਰੰਤ ਸਫਾਈ ਕਰਵਾਉਣ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲ ਫ਼ਸਲ ਦੀ ਕਟਾਈ ਨਾ ਕਰਵਾਉਣ ਅਤੇ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਅਨੇਕਾਂ ਬਿਮਾਰੀਆਂ ਪੈਦਾ ਹੂੰ ਦੀਆਂ ਹਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਆਧੁਨਿਕ ਸੰਦਾਂ ਨਾਲ ਜ਼ਮੀਨ ਵਿੱਚ ਜਜ਼ਬ ਕਰਕੇ ਅਗਲੀ ਫ਼ਸਲ ਦੀ ਬਿਜਾਈ ਕਰਨ ਅਜਿਹਾ ਕਰਨ ਨਾਲ ਉਨ੍ਹਾਂ ਦੀ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ।