*ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੀ ਗੋਲੀ ਮਾਰ ਕੇ ਹੱਤਿਆ, ਮੁੱਖ ਮੰਤਰੀ ਕਨੂੰਨ ਵਿਵਸਥਾ ਨੂੰ ਲੈ ਕੇ ਸੱਦੀ ਮੀਟਿੰਗ*
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਜਮਾਨਤ ਤੇ ਬਾਹਰ ਚੱਲ ਰਿਹਾ ਸੀ । ਉਸਨੂੰ ਹਾਈਕੋਰਟ ਵਲੋਂ ਜਮਾਨਤ ਦਿੱਤੀ ਗਈ ਸੀ । ਡੇਰਾ ਪ੍ਰੇਮੀ ਦੇ ਕਤਲ ਦੀ ਗੈਂਗਸਟਰ ਗਲਡੀ ਬਰਾੜ ਨੇ ਜ਼ਿੰਮੇਵਾਰੀ ਲਈ ਹੈ। ਡੇਰਾ ਪ੍ਰੇਮੀ ਨੂੰ ਪੰਜਾਬ ਪੁਲਿਸ ਵਲੋਂ ਗੰਨਮੈਨ ਦਿੱਤਾ ਗਿਆ ਸੀ ।
ਕੁੱਲ 6 ਹਮਲਾਵਰ ਹਨ ਜਿਨ੍ਹਾਂ ਵਿੱਚ 3 ਮੋਟਰਸਾਈਕਲਾਂ ‘ਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਮੌਤ ਹੋ ਗਈ। ਸਾਬਕਾ ਕੌਂਸਲਰ ਅਮਰ ਸਿੰਘ ਅਤੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਬਾਰਡਰ ਸੀਲ ਕਰ ਦਿੱਤੇ ਗਏ ਹਨ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਤੋਂ ਬਾਅਦ ਕਿਹਾ ਹੈ ਕਿ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ।