ਪੰਜਾਬ

ਰਜਿੰਦਰ ਸਿੰਘ ਬਡਹੇੜੀ ਵੱਲੋਂ ਸਾਬਕਾ ਮੁੱਖ ਸਕੱਤਰ ਰੱਤੜਾ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਉੱਘੇ ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ.ਰੱਤੜਾ ਦੇ ਸਦੀਵੀ ਵਿਛੋੜੇ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੀ ਰੱਤੜਾ ਵੱਲੋਂ ਪੰਜਾਬ ਦੀ ਕੀਤੀ ਸੇਵਾ ਅਤੇ ਸੂਬੇ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੀ ਰੱਤੜਾ ਸਚਾਈ ਤੇ ਪਹਿਰਾ ਦੇਣ ਵਾਲੇ ਇਮਾਨਦਾਰ ਅਫਸਰ ਸਨ ।ਉਹਨਾਂ ਕਿਹਾ ਜਦੋਂ ਸ੍ਰੀ ਰੱਤੜਾ 1988 ਰਾਜਪਾਲ ਪੰਜਾਬ ਸ੍ਰੀ ਸਿਧਾਰਥ ਸ਼ੰਕਰ ਰੇਅ ਦੇ ਸਕੱਤਰ ਸਨ ਤੋਂ ਜਾਣਦੇ ਸੀ ਸ੍ਰੀ ਰੱਤੜਾ ਦੇ ਅਚਾਨਕ ਤੁਰ ਜਾਣ ਨਾਲ ਪੰਜਾਬ ਨੂੰ ਭਾਰੀ ਘਾਟਾ ਪਿਆ ਹੈ। ਸ਼੍ਰੀ ਰੱਤੜਾ ਨੇ ਬਤੌਰ ਚੇਅਰਮੈਨ ਪੰਜਾਬ ਰਾਜ ਬਿਜਲੀ ਬੋਰਡ ਅਤੇ ਚੇਅਰਮੈਨ ਪਨਗ੍ਰੇਨ ਬਹੁਤ ਹੀ ਵਧੀਆ ਕਾਰਗੁਜ਼ਾਰੀ ਵਿਖਾਈ ਹੈ।ਰੱਤੜਾ ਪਰਵਾਰ ਪਠਾਨਕੋਟ ਦਾ ਚੰਗਾ ਪੜ੍ਹਿਆ ਲਿਖਿਆ ਅਤੇ ਇਮਾਨਦਾਰੀ ਨਾਲ ਸਮਾਜ ਸੇਵਾ ਕਰਨ ਵਾਲ਼ਾ ਖ਼ਾਨਦਾਨ ਹੈ ਰੱਤੜਾ ਜੀ ਦੇ ਤਾਇਆ ਜੀ ਸਰਦਾਰ ਜਸਵੰਤ ਸਿੰਘ ਰੱਤੜਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!