ਪੰਜਾਬ
ਭਗਵੰਤ ਮਾਨ ਸਰਕਾਰ ਬਜਟ ਕਿਸਾਨਾ ਲਈ ਫ਼ਸਲ ਬੀਮਾ ਯੋਜਨਾ ਦਾ ਐਲਾਨ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਮੌਸਮ ਖਰਾਬ ਹੋਣ ਜਾ ਬਿਮਾਰੀ ਕਾਰਨ ਕਿਸਾਨਾ ਦੀ ਫ਼ਸਲ ਖਰਾਬ ਹੋ ਜਾਂਦੀ ਹੈ । ਇਸ ਲਈ ਸਰਕਾਰ ਵੱਲੋਂ ਫ਼ਸਲ ਬੀਮਾ ਯੋਜਨਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾ ਨੂੰ ਮੁਫ਼ਤ ਬਿਜਲੀ ਦੇਣ ਲਈ 9331ਕਰੋੜ ਰੁਪਏ ਬਜਟ ਵਿੱਚ ਰੱਖੇ ਗਏ ਹਨ। ਚੀਮਾ ਨੇ ਕਿਹਾ ਕਿ ਖੇਤਬਾੜੀ ਤੇ ਸਹਾਇਕ ਖੇਤਰ ਲਈ 13888 ਕਰੋੜ ਰੁਪਏ ਰੱਖੇ ਗਏ ਹਨ। ਪਿਛਲੇ ਸਾਲ ਨਾਲੋਂ 20 ਫੀਸਦੀ ਬਜਟ ਵਿੱਚ ਵਾਧਾ ਕੀਤਾ ਗਿਆ ਹੈ।