ਪੰਜਾਬ

ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ; ਤਿੰਨ ਪਿਸਤੌਲ ਬਰਾਮਦ 

 

 

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

– ਰੁਕਣ ਦਾ ਇਸ਼ਾਰਾ ਕਰਨ ‘ਤੇ ਕਾਰ ਵਿੱਚ ਬੈਠੇ ਲੋਕਾਂ ਨੇ ਪੁਲਿਸ ਪਾਰਟੀਆਂ ‘ਤੇ ਚਲਾਈਆਂ ਗੋਲੀਆਂ : ਡੀਜੀਪੀ ਗੌਰਵ ਯਾਦਵ

 

ਚੰਡੀਗੜ/ਫਤਿਹਗੜ ਸਾਹਿਬ, 1 ਜੂਨ:

 

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਫਤਹਿਗੜ ਸਾਹਿਬ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁੱਠਭੇੜ ਤੋਂ ਬਾਅਦ ਦੋ ਅਪਰਾਧੀਆਂ ਨੂੰ ਗਿ੍ਰਫਤਾਰ ਕਰਕੇ ਫਤਹਿਗੜ ਸਾਹਿਬ ‘ਚ ਦਿਨ-ਦਿਹਾੜੇ ਹੋਈ ਡਕੈਤੀ ਦੀ ਵਾਰਦਾਤ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ, ਤਰਨਤਾਰਨ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਬੰਤਾਰਾ, ਤਰਨਤਾਰਨ ਵਜੋਂ ਹੋਈ ਹੈ। ਦੋਵੇਂ ਦੋਸ਼ੀ ਫਤਹਿਗੜ ਸਾਹਿਬ ਦੇ ਪਿੰਡ ਭੱਟਮਾਜਰਾ ਵਿੱਚ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ 40.8 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਵਿੱਚ ਸ਼ਾਮਲ ਹਨ।

 

ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਤੋਂ ਤਿੰਨ .32 ਬੋਰ ਦੇ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏਜੀਟੀਐਫ ਦੀ ਇੱਕ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਦਿਨ ਦਿਹਾੜੇ ਡਕੈਤੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਆਪਣੀ ਕਾਰ , ਜਿਸਦੀ ਵਰਤੋਂ ਅਪਰਾਧ ਕਰਨ ਲਈ ਕੀਤੀ ਗਈ ਸੀ, ਲੈਣ ਲਈ ਪਿੰਡ ਮੱਛਲੀ ਖੁਰਦ ਆਉਣ ਦੀ ਸੰਭਾਵਨਾ ਹੈ।

 

ਇਤਲਾਹ ਤੇ ਫੌਰੀ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ, ਡੀਐਸਪੀ ਬਿਕਰਮ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਨੇ ਸਥਾਨਕ ਫਤਿਹਗੜ ਸਾਹਿਬ ਪੁਲੀਸ ਸਮੇਤ ਸਾਂਝੀ ਕਾਰਵਾਈ ਕਰਦਿਆਂ ਕਾਰ ਨੂੰ ਰੁਕਣ ਲਈ ਇਸ਼ਾਰਾ ਕੀਤਾ। ਉਨਾਂ ਦੱਸਿਆ ਕਿ ਕਾਰ ਨੂੰ ਰੋਕਣ ਦੀ ਬਜਾਏ, ਕਾਰ ਵਿਚ ਬੈਠੇ ਲੋਕਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਪਾਰਟੀਆਂ ਨੇ ਜਵਾਬੀ ਕਾਰਵਾਈ ਕਰਨੀ ਪਈ।

 

ਡੀਜੀਪੀ ਨੇ ਕਿਹਾ ਕਿ ਗੋਲੀਬਾਰੀ ਦੀ ਇਸ ਮੁੱਠਭੇੜ ਤੋਂ ਬਾਅਦ, ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਕਾਬੂ ਕਰ ਲਿਆ ਹੈ, ਜਿਨਾਂ ਦੀਆਂ ਲੱਤਾਂ ‘ਤੇ ਗੋਲੀਆਂ ਵੱਜੀਆਂ ਹਨ। ਉਨਾਂ ਦੱਸਿਆ ਕਿ ਦੋਵੇਂ ਮੁਲਜਮ ਸਥਾਨਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ।

 

ਜ਼ਿਕਰਯੋਗ ਹੈ ਕਿ ਇਸ ਸਬੰਧੀ ਨਵੀਂ ਐਫ.ਆਈ.ਆਰ. ਨੰ. 115 ਮਿਤੀ 1-6-2023 ਨੂੰ ਆਈ.ਪੀ.ਸੀ. ਦੀ ਧਾਰਾ 307 ਅਤੇ 473 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਖਰੜ ਵਿਖੇ ਕੇਸ ਦਰਜ ਕੀਤਾ ਗਿਆ ਹੈ।

*FATEHGARH SAHIB DACOITY CASE: PUNJAB POLICE’S AGTF ARRESTS TWO MAIN ACCUSED AFTER BRIEF EXCHANGE OF FIRE; THREE PISTOLS RECOVERED*

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!