ਪੰਜਾਬ

ਉੱਡਣਾ ਸਿੱਖ ਪਦਮਸ਼੍ਰੀ ਸਰਦਾਰ ਮਿਲਖਾ ਸਿੰਘ ਨੇ ਸਾਡੇ ਕੋਲੋਂ ਮਾਰੀ ਸਦਾ ਲਈ ਉਡਾਰੀ,ਕਦੇ ਵੀ ਨਹੀਂ ਪੂਰਿਆ ਜਾਣ ਵਾਲ਼ਾ ਘਾਟਾ : ਰਾਜਿੰਦਰ ਸਿੰਘ ਬਡਹੇੜੀ 

ਉੱਡਣਾ ਸਿੱਖ ਪਦਮਸ਼੍ਰੀ ਸਰਦਾਰ ਮਿਲਖਾ ਸਿੰਘ ਨੇ ਸਾਡੇ ਕੋਲੋਂ ਮਾਰੀ ਸਦਾ ਲਈ ਉਡਾਰੀ,ਕਦੇ ਵੀ ਨਹੀਂ ਪੂਰਿਆ ਜਾਣ ਵਾਲ਼ਾ ਘਾਟਾ : ਰਾਜਿੰਦਰ ਸਿੰਘ ਬਡਹੇੜੀ 

ਉੱਘੇ ਸਮਾਜਸੇਵੀ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ ਨੇ ਵੀ ਉੱਡਣਾ ਸਿੱਖ ਮਿਲਖਾ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕੇ ਖੇਡ ਜਗਤ ਦੇ ਇਤਿਹਾਸ ਵਿੱਚ ਮਿਲਖਾ ਸਿੰਘ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ। ਵਰਨਣਯੋਗ ਹੈ ਕਿ ਉਨ੍ਹਾਂ ਨੂੰ ਕੋਵਿਡ ਦੀ ਬੀਮਾਰੀ ਕਾਰਨ ਪੀਜੀਆਈ ਵਿੱਚ ਦਾਖ਼ਲ ਕਰਾਇਆ ਗਿਆ ਸੀ। ਤਿੰਨ ਦਿਨ ਪਹਿਲਾਂ ਉਨ੍ਹਾਂ ਦੀ ਕੋਰੋਨਾ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਸੀ। ਪ੍ਰੰਤੂ ਕੋਵਿਡ ਦੀ ਬਿਮਾਰੀ ਤੋਂ ਬਾਅਦ ਆਉਣ ਵਾਲੀਆਂ ਸਮੱਸਿਆਵਾਂ ਉਨ੍ਹਾਂ ਵਾਸਤੇ ਜਾਨਲੇਵਾ ਸਾਬਤ ਹੋਈਆਂ। ਸ. ਮਿਲਖਾ ਸਿੰਘ ਦੀ ਕੋਵਿਡ ਦੀ ਨੈਗੇਟਿਵ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਹਾਸਪਿਟਲ ਹਸਪਤਾਲ ਵਿਚੋਂ ਪੀਜੀਆਈ ਦੇ ਕਾਰਡੀਅਕ ਸੈਂਟਰ ਵਿਚ ਅਬਜ਼ਰਵੇਸ਼ਨ ਵਿਚ ਰੱਖਿਆ ਗਿਆ ਸੀ। ਜਿੱਥੇ ਉਨ੍ਹਾਂ ਨੇ ਬੀਤੀ ਰਾਤ ਆਖਰੀ ਸਾਹ ਲਏ। ਉਨ੍ਹਾਂ ਤੋਂ ਪੰਜ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਵੀ ਕਵਿਡ ਕਾਰਨ ਮੌਤ ਹੋ ਗਈ ਸੀ। ਸਵ. ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਮਿਤੀ ਸਤਾਈ ਮਈ ਨੂੰ ਪਾਜ਼ੇਟਿਵ ਆਈ ਸੀ। ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਅਤੇ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਇਕੱਤੀ ਮਈ ਨੂੰ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਸੈਕਟਰ 8 ਸਥਿਤ ਆਪਣੇ ਘਰ ‘ਚ ਕਵਿੱਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਰਾਮ ਕਰ ਰਹੇ ਸਨ। ਤਿੱਨ ਜੂਨ ਨੂੰ ਉਨ੍ਹਾਂ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਸੀ ਅਤੇ ਆਕਸੀਜਨ ਲੈਵਲ ਡਿਗਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦੇ ਕੁਵਿਡ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਤਿੰਨ ਬੇਟੀਆਂ ਛੱਡ ਗਏ ਹਨ ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ। ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਪਰਵਾਰ ਅਤੇ ਦੇਸ਼ ਵਾਸੀਆਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ੇ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!