ਪੰਜਾਬ
ਸਾਬਕਾ ਅਕਾਲੀ ਵਿਧਾਇਕ ਦਾ ਪਤੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਜਨਰਲ ਸਕੱਤਰ ਕੀਤਾ ਨਿਯੁਕਤ
ਚੰਡੀਗੜ੍ਹ, 16 ਸਤੰਬਰ : ਸਾਬਕਾ ਜੁਆਇੰਟ ਐਸ ਟੀ ਸੀ ਕਰਨ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ।
ਬਾਦਲ ਨੇ ਪਾਰਟੀ ਦੇ ਮੁੱਖ ਦਫਤਰ ਵਿਚ ਉਹਨਾਂ ਨੂੰ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਕਰਵਾਇਆ। ਉਹਨਾਂ ਦੀ ਪਤਨੀ ਬੀਬੀ ਵਨਿੰਦਰ ਕੌਰ ਲੂੰਬਾ ਪਹਿਲਾਂ ਹੀ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ।
ਬਾਦਲ ਨੇ ਕਰਨ ਸਿੰਘ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਇਥੇ ਦੱਸਣਯੋਗ ਹੈ ਕਿ ਕਰਨ ਸਿੰਘ ਨੇ ਪੂਰੇ ਸਮਰਪਣ ਨਾਲ ਟਰਾਂਸਪੋਰਟ ਵਿਭਾਗ ਵਿਚ ਸੇਵਾਵਾਂ ਨਿਭਾਈਆਂ ਹਨ ਤੇ ਉਹਨਾਂ ਦੀ ਪਤਨੀ 2012 ਵਿਚ ਸ਼ੁਤਰਾਣਾ ਹਲਕੇ ਤੋਂ ਚੋਣ ਜਿੱਤੇ ਸਨ। ਉਹਨਾਂ ਨੇ ਹਲਕੇ ਵਿਚ ਅਨੇਕਾਂ ਵਿਕਾਸ ਪ੍ਰਾਜੈਕਟ ਲਾਗੂ ਕੀਤੇ ਹਨ।