ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਹਰਦੀਪ ਸਿੰਘ ਦੇ ਕਤਲ ਦੀ ਨਿੰਦਾ
ਜਲੰਧਰ 3 ਜਨਵਰੀ Updatepunjab : ਪੰਜਾਬ ਦੇ ਸਾਬਕਾ ਉਪ ਮੁਖ ਮੰਤਰੀ ਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਮੇਰੇ ਹਲਕੇ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਤੋਂ ਹਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਰੰਧਾਵਾ ਨੇ ਕਿਹਾ ਕਿ ਉਹ ਆਪ ਹੱਥੀਂ ਕਿਰਤ ਕਰ ਕੇ ਐਲੂਮੀਨੀਅਮ ਦਾ ਸਮਾਨ ਬਣਾਉਣ ਦੀ ਦੁਕਾਨ ਚਲਾਉਂਦਾ ਸੀ ਜੋ ਕਿ ਆਰਮੀ ਕੈਂਪ ਦੇ ਬਿਲਕੁਲ ਨਾਲ ਹੈ ਤੇ ਉੱਥੇ ਚੌਂਕ ਵਿੱਚ ਪੁਲਿਸ ਹਰ ਸਮੇਂ ਮੌਜੂਦ ਰਹਿੰਦੀ ਹੈ ।
ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ ਤੇ ਸਰਕਾਰ ਆਪਣੀਆਂ ਨੈਤਿਕ ਜ਼ਿੰਮੇਵਾਰੀਆਂ ਨੂੰ ਯਾਦ ਕਰਦੇ ਹੋਏ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕਾਬੂ ਕਰੋ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਕੇ ਸਿਲਾਖਾ ਪਿੱਛੇ ਛੁਟਿਆ ਜਾਵੇ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ । ਸਰਕਾਰ ਤੁਰੰਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ । ਸਾਬਕਾ ਉਪ ਮੁਖ ਮੰਤਰੀ ਰੰਧਾਵਾ ਨੇ ਇਸ ਦੁੱਖ ਦੀ ਘੜੀ ਵਿਚ ਹਰਦੀਪ ਸਿੰਘ ਦੇ ਪਰਿਵਾਰ ਨਾਲ ਗਹਿਰਾ ਦੁੱਖ ਜਾਹਰ ਕੀਤਾ ਹੈ ਉਨ੍ਹਾਂ ਕਿ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ।