ਪੰਜਾਬ

ਪਰਮਿੰਦਰ ਕੌਰ ਰੰਧਾਵਾ ਦੇ ਅੰਤਿਮ ਸੰਸਕਾਰ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ — ਕਿਸ਼ਨ ਚੰਦਰ ਮਹਾਜ਼ਨ

ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀ ਭਰਜਾਈ ਜੀ ਅਤੇ  ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਸਵਰਗੀ ਪਰਮਿੰਦਰ ਕੌਰ ਰੰਧਾਵਾ ਦਾ ਅੰਤਿਮ ਸੰਸਕਾਰ ਪਿੰਡ ਧਾਰੋਵਾਲੀ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਲੋਕ ਸ਼ਾਮਲ ਹੋਏ ਜਿਨ੍ਹਾਂ ਨੇ ਨਮ ਅੱਖਾਂ ਨਾਲ ਸਰਦਾਰਨੀ ਪਰਮਿੰਦਰ ਕੌਰ ਰੰਧਾਵਾ ਨੂੰ ਅੰਤਿਮ ਵਿਦਾਇਗੀ ਦਿੱਤੀ ਇਸ ਮੌਕੇ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਜਾ ਸਾਂਸੀ ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਗੁਰਦਾਸਪੁਰ ਸਰਦਾਰ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਪਠਾਨਕੋਟ ਅਤੇ ਖਜਾਨਚੀ ਪੰਜਾਬ ਪ੍ਰਦੇਸ਼ ਕਾਂਗਰਸ ਅਮਿਤ ਵਿੱਜ ਸਾਬਕਾ ਵਿਧਾਇਕ ਅਜਨਾਲਾ ਸਰਦਾਰ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਆਦਮਪੁਰ ਸਰਦਾਰ ਕੰਵਲਜੀਤ ਸਿੰਘ ਲਾਲੀ, ਸਾਬਕਾ ਪ੍ਰਧਾਨ ਕਾਂਗਰਸ ਜਲੰਧਰ ਦਿਹਾਤੀ ਸੁਖਵਿੰਦਰ ਸਿੰਘ ਲਾਲੀ ,ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਕਾਂਗਰਸ ਪਾਰਟੀ ਦੇ ਮਜੀਠਾ ਤੋਂ ਹਲਕਾ ਇੰਚਾਰਜ ਸਰਦਾਰ ਭਗਵੰਤ ਪਾਲ ਸਿੰਘ ਸੱਚਰ ,ਸਾਬਕਾ ਆਈ ਜੀ ਪੁਲਿਸ ਸਰਦਾਰ ਰਣਬੀਰ ਸਿੰਘ ਖੱਟੜਾ ,ਮੇਅਰ ਨਗਰ ਨਿਗਮ ਬਟਾਲਾ ਸੁਖਦੀਪ ਸਿੰਘ ਤੇਜਾ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ, ਮੇਅਰ ਨਗਰ ਨਿਗਮ ਪਠਾਨਕੋਟ ਪੰਨਾ ਲਾਲ ਭਾਟੀਆ,ਨਗਰ ਕੌਂਸਲ ਸੁਜਾਨਪੁਰ ਦੇ ਸਾਬਕਾ ਪ੍ਰਧਾਨ ਵਿਨੇ ਮਹਾਜ਼ਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ ਸਮੇਤ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਆਗੂਆਂ ਅਤੇ ਸੂਝਵਾਨ ਵਸਨੀਕਾਂ ਨੇ ਸਵਰਗੀ ਪਰਮਿੰਦਰ ਕੌਰ ਰੰਧਾਵਾ ਦੇ ਦੇਹਾਂਤ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਉਹਨਾਂ ਦੇ ਵੱਡੇ ਭਾਈ ਸਾਹਿਬ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਅਤੇ ਦੀਪ ਇੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਨੂੰ ਮਿਲ ਕਿ ਸਰਦਾਰਨੀ ਸਵਰਗੀ ਪਰਮਿੰਦਰ ਕੌਰ ਦੇ ਦੇਹਾਂਤ ਤੇ ਨਿੱਜੀ ਤੌਰ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਮੀਡੀਆ ਨਾਲ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!