ਪੰਜਾਬ

ਰਾਜਪਾਲ-ਮਨੋਨੀਤ  ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ

ਰਾਜਪਾਲ-ਮਨੋਨੀਤ  ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ

ਚੰਡੀਗੜ,30 ਜੁਲਾਈ: ਪੰਜਾਬ ਰਾਜ ਭਵਨ ਵਿਖੇ ਪਹੁੰਚਣ ‘ਤੇ ਮਨੋਨੀਤ ਰਾਜਪਾਲ  ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਰਾਜ ਭਵਨ ਵਿਖੇ  ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਮਨੋਨੀਤ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।

ਚੰਡੀਗੜ੍ਹ ਪਹੁੰਚਣ ‘ਤੇ  ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ,  ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ,  ਰਾਜੀਵ ਵਰਮਾ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ,  ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਸਮੇਤ ਹੋਰ ਸੀਨੀਅਰ ਪਤਵੰਤਿਆਂ ਨੇ ਵੀ ਮਨੋਨੀਤ ਰਾਜਪਾਲ  ਗੁਲਾਬ ਚੰਦ ਕਟਾਰੀਆਂ ਦਾ ਸਵਾਗਤ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!