ਪੰਜਾਬ

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇਮੁੱਖ ਮੰਤਰੀ ਪਟਿਆਲਾ ਵਿਖੇ ਲਹਿਰਾਉਣਗੇ ਝੰਡਾ

ਚੰਡੀਗੜ੍ਹ, 12 ਜਨਵਰੀ:

ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸਬੀਐਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਰੋਪੜ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਕਤਸਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ  ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤਰਨ ਤਾਰਨ ਵਿਖੇ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਜਲੰਧਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ  ਰਜ਼ੀਆ ਸੁਲਤਾਨਾ ਮੋਗਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ  ਓਮ ਪ੍ਰਕਾਸ਼ ਸੋਨੀ ਕਪੂਰਥਲਾ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੰਮਿ੍ਰਤਸਰ, ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਵਿਖੇ, ਜਲ ਸਰੋਤ ਮੰਤਰੀ  ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਬਰਨਾਲਾ, ਲੋਕ ਨਿਰਮਾਣ ਮੰਤਰੀ  ਵਿਜੇ ਇੰਦਰ ਸਿੰਗਲਾ ਮਾਨਸਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਫਤਿਹਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!