ਪੰਜਾਬ
ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਸਰਕਾਰ ਯਤਨਸ਼ੀਲ : ਹਰਪਾਲ ਚੀਮਾ
ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਦਾ ਵਫ਼ਦ ਅੱਜ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਦੀ ਅਗਵਾਈ ਹੇਠ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਉਹਨਾਂ ਦੇ ਦਿੜਬਾ ਦਫ਼ਤਰ ਵਿਖੇ ਮਿਲਿਆ ਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਉਹਨਾਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।
ਖਜ਼ਾਨਾ ਮੰਤਰੀ ਚੀਮਾ ਨੇ ਕਿਹਾ ਕਿ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਸਰਕਾਰ ਯਤਨਸ਼ੀਲ ਹੈ। ਸਰਕਾਰ ਪੱਧਰ ਤੇ ਇਸ ਮਸਲੇ ਨੂੰ ਹੱਲ ਕਰਨ ਲਈ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ।
ਜਥੇਬੰਦੀ ਵੱਲੋਂ ਉਹਨਾਂ ਨੂੰ ਸਾਫ ਤੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਗਿਆ ਕਿ ਜੂਨ ਮਹੀਨੇ ਵਿੱਚ ਹੋਣ ਵਾਲੇ ਬਜਟ ਸ਼ੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਤੇ ਗੁਰਮੇਲ ਵਿਰਕ ਜਿਲ੍ਹਾ ਪ੍ਰਧਾਨ ਪਟਿਆਲਾ,ਜਰਨਲ ਸਕੱਤਰ ਗੁਰਜੰਟ ਸਿੰਘ,ਭਗਵਾਨ ਸਿੰਘ,ਸੂਬਾ ਪ੍ਰਧਾਨ ਭਾਸ਼ਾ ਵਿਭਾਗ ਅਤੇ ਜਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਸ਼ਾਮਲ ਸਨ।