ਖੇਤੀਬਾੜੀ ਕਾਨੂੰਨਾਂ ਬਾਰੇ ਸਰਕਾਰ ਦਾ ਪੱਖ ਉਵੇਂ ਹੀ ਹੈ, ਜਿਵੇਂ ਕਿ 22 ਜਨਵਰੀ ਨੂੰ ਸੀ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਸੰਸਦ ਦੇ ਬਜਟ ਸੈਸ਼ਨ ਬਾਰੇ ਸਰਬ ਪਾਰਟੀ ਮੀਟਿੰਗ ਨੂੰ ਸੰਬੋਧਨ ਕੀਤਾ
ਅਤੇ ਖੇਤੀਬਾੜੀ ਮੰਤਰੀ ਦੁਆਰਾ ਦਿੱਤਾ ਪ੍ਰਸਤਾਵ ਅਜੇ ਵੀ ਬਰਕਰਾਰ ਹੈ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨੇ ਸੰਸਦ ਦੇ ਨਿਰਵਿਘਨ ਕੰਮਕਾਜ ਦੀ ਮਹੱਤਤਾ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 30 ਜਨਵਰੀ, 2021 ਨੂੰ ਸੰਸਦ ਦੇ ਬਜਟ ਸੈਸ਼ਨ ਬਾਰੇ ਸਰਬ ਪਾਰਟੀ ਮੀਟਿੰਗ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਅੱਜ ਸਵੇਰੇ ਅਮਰੀਕਾ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਬੇਅਦਬੀ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਨਫ਼ਰਤ ਦਾ ਅਜਿਹਾ ਮਾਹੌਲ ਸਾਡੀ ਧਰਤੀ ਲਈ ਸੁਆਗਤਯੋਗ ਨਹੀਂ ਹੈ।
ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ ਖੁੱਲ੍ਹੇ ਮਨ ਨਾਲ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਖ ਉਵੇਂ ਹੀ ਹੈ ਜਿਵੇਂ ਕਿ 22 ਜਨਵਰੀ ਨੂੰ ਸੀ ਅਤੇ ਖੇਤੀਬਾੜੀ ਮੰਤਰੀ ਦੁਆਰਾ ਦਿੱਤਾ ਪ੍ਰਸਤਾਵ ਅਜੇ ਵੀ ਬਰਕਰਾਰ ਹੈ। ਉਨ੍ਹਾਂ ਨੇ ਦੁਹਰਾਇਆ ਕਿ ਖੇਤੀਬਾੜੀ ਮੰਤਰੀ ਗੱਲਬਾਤ ਨੂੰ ਅੱਗੇ ਤੋਰਨ ਲਈ ਸਿਰਫ਼ ਇੱਕ ਫੋਨ ਕਾਲ ਦੂਰ ਹਨ।
26 ਜਨਵਰੀ ਨੂੰ ਮੰਦਭਾਗੀ ਘਟਨਾ ’ਤੇ ਨੇਤਾਵਾਂ ਦੁਆਰਾ ਕੀਤੇ ਗਏ ਸੰਦਰਭਾਂ ’ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਨੂੰਨ ਆਪਣਾ ਰਾਹ ਅਪਣਾਏਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਮੀਟਿੰਗ ਵਿੱਚ ਨੇਤਾਵਾਂ ਦੁਆਰਾ ਉਠਾਏ ਮੁੱਦਿਆਂ ਉੱਤੇ ਵਿਸਤਾਰਪੂਰਵਕ ਵਿਚਾਰ-ਵਟਾਂਦਰੇ ਲਈ ਖੁੱਲ੍ਹੀ ਹੈ। ਉਨ੍ਹਾਂ ਨੇ ਸੰਸਦ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਦੀ ਮਹੱਤਤਾ ਅਤੇ ਸਦਨ ਬਾਰੇ ਵਿਆਪਕ ਬਹਿਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਵਾਰ-ਵਾਰ ਵਿਘਨ ਹੋਣ ਦਾ ਮਤਲਬ ਛੋਟੀਆਂ ਪਾਰਟੀਆਂ ਦੁਖੀ ਹੁੰਦੀਆਂ ਹਨ ਕਿਉਂਕਿ ਉਹ ਆਪਣੇ-ਆਪ ਨੂੰ ਢੁਕਵੇਂ ਢੰਗ ਨਾਲ ਪ੍ਰਗਟ ਨਹੀਂ ਕਰ ਸਕਦੀਆਂ। ਉਨ੍ਹਾਂ ਨੇ ਕਿਹਾ ਕਿ ਵੱਡੀਆਂ ਪਾਰਟੀਆਂ ਨੂੰ ਇਹ ਸੁਨਿਸ਼ਚਿਤ ਕਰਨਾ ਹੈ ਕਿ ਸੰਸਦ ਸੁਚਾਰੂ ਢੰਗ ਨਾਲ ਕੰਮ ਕਰੇ, ਕੋਈ ਰੁਕਾਵਟ ਨਾ ਪਵੇ ਅਤੇ ਇਸ ਤਰ੍ਹਾਂ ਛੋਟੀਆਂ ਪਾਰਟੀਆਂ ਸੰਸਦ ਵਿੱਚ ਆਪਣੇ ਵਿਚਾਰਾਂ ਨੂੰ ਜ਼ਾਹਿਰ ਕਰਨ ਦੇ ਯੋਗ ਹੋਣਗੀਆਂ।
ਪ੍ਰਧਾਨ ਮੰਤਰੀ ਨੇ ਇਸ ਭੂਮਿਕਾ ’ਤੇ ਰੋਸ਼ਨੀ ਪਾਈ ਕਿ ਭਾਰਤ ਬਹੁਤ ਸਾਰੇ ਖੇਤਰਾਂ ਵਿੱਚ ਵਿਸ਼ਵਵਿਆਪੀ ਪੱਧਰ ’ਤੇ ਅੱਗੇ ਵਧ ਸਕਦਾ ਹੈ। ਉਨ੍ਹਾਂ ਨੇ ਦੇਸ਼ਵਾਸੀਆਂ ਦੇ ਹੁਨਰ ਅਤੇ ਸਾਹਸ ਦਾ ਜ਼ਿਕਰ ਕੀਤਾ, ਜੋ ਆਲਮੀ ਸਮ੍ਰਿੱਧੀ ਨੂੰ ਗੁਣਾਤਮਕ ਰੂਪ ਨਾਲ ਵਧਾਉਣ ਦੇ ਲਈ ਇੱਕ ਤਾਕਤ ਹੋ ਸਕਦੀ ਹੈ।