ਪੰਜਾਬ

ਸੁਨੀਲ ਜਾਖੜ ਵੱਲੋਂ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 19 ਜੂਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਦਮਸ੍ਰੀ ਮਿਲਖਾ ਸਿੰਘ, ਜਿੰਨਾਂ ਨੂੰ ਉਡਣਾ ਸਿੱਖ ਕਰਕੇ ਦੁਨੀਆਂ ਭਰ ਵਿਚ ਜਾਣਿਆ ਜਾਂਦਾ ਸੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਸ਼ੋਕ ਸੁਨੇਹੇ ਵਿਚਜਾਖੜ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਇਹ ਮਹਾਨ ਅਥਲੀਟ ਇਕ ਪ੍ਰੇਰਣਾ ਸ਼ੋ੍ਰਤ ਸੀ ਜਿਸਨੇ ਦੇਸ਼ ਦੇ ਲੱਖਾਂ ਖਿਡਾਰੀਆਂ ਵਿਚ ਖੇਡਾਂ ਪ੍ਰਤੀ ਚਿਣਗ ਲਗਾਈ। ਉਨਾਂ ਨੇਕਿਹਾ ਕਿ ਮਿਲਖਾ ਸਿੰਘ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਦੇਸ਼ ਨੇ ਆਪਣਾ ਮਹਾਨ ਸਪੂਤ ਗੁਆ ਲਿਆ ਹੈ।
ਉਨਾਂ ਨੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਦੀ ਅਰਦਾਸ ਕੀਤੀ। ਜਿਕਰਯੋਗ ਹੈ। ਕਿ ਮਿਲਖਾ ਸਿੰਘ ਜੋ 91 ਵਰਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!