ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਬਾਰਡਰ ਸੀਲ ਕਰਨਾ ਮੰਦਭਾਗਾ : ਸੁਖਜਿੰਦਰ ਰੰਧਾਵਾ
ਪੰਜਾਬ ਦੇ ਸਾਬਕਾਂ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਬਾਰਡਰ ਸੀਲ ਕਰਕੇ ਕਿਸਾਨਾਂ ਨੂੰ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਲਈ ਦਿਲੀ ਜਾਣ ਤੋਂ ਰੋਕਣਾ ਅਤਿ ਮੰਦਭਾਗਾ ਕਰਾਰ ਦਿੱਤਾ ਹੈ ।
ਕਿਸਾਨ ਜਥੇਬੰਦੀਆਂ ਦੀਆਂ ਮੰਗਾ ਨੂੰ ਲੈ ਕੇ ਮੋਦੀ ਸਰਕਾਰ ਚੁੱਪ ਧਾਰੀ ਬੈਠੀ
ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਮੰਗਾਂ ਲਈ ਸੰਘਰਸ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀਆਂ ਮੰਗਾ ਨੂੰ ਲੈ ਕੇ ਮੋਦੀ ਸਰਕਾਰ ਚੁੱਪ ਧਾਰੀ ਬੈਠੀ ਹੈ ।
ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਸੜਕਾਂ ਤੇ ਲੈਂਟਰ ਪਾ ਕੇ ਤੇ ਵੱਡੇ ਵੱਡੇ ਬੇਰੀਕੇਡ ਲਾ ਕੇ ਕਿਸਾਨਾਂ ਨੂੰ ਦਿਲੀ ਜਾਣ ਤੋਂ ਰੋਕਣ ਲਈ ਬਾਰਡਰ ਸੀਲ ਕਰਨ ਦੀ ਰੰਧਾਵਾ ਨੇ ਖੱਟਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ ।
ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨ ਜੋ ਕਿਸਾਨ ਤੇ ਮਜਦੂਰ ਮਾਰੂ ਸਨ ,ਉਸ ਨੂੰ ਲੈ ਕਿ ਦੇਸ਼ ਦੇ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਮਜਦੂਰਾਂ ਨੇ ਦਿਲੀ ਵਿਚ ਡੇਰਾ ਲਾ ਕਿ ਇਕ ਲੰਬਾ ਤੇ ਇਤਿਹਾਸਿਕ ਅੰਦੌਲਨ ਲੜਿਆ ਸੀ ਜਿਸ ਦੀ ਬਦੌਲਤ ਮੋਦੀ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਜੋ ਖੇਤੀਬਾੜੀ ਨਾਲ ਸਬੰਧਤ ਸੀ ਉਸ ਨੂੰ ਵਾਪਿਸ ਲੈਣਾ ਪਿਆ ਸੀ ।
ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਤੇ ਐਮ ਐਸ ਪੀ ਦੇਣਾ ਸਿਧਾਂਤਕ ਤੌਰ ਤੇ ਮੰਨਿਆ ਸੀ ਪਰ ਅਜੇ ਤੱਕ ਉਹਨਾਂ ਵਾਅਦਿਆਂ ਨੂੰ ਅਮਲੀ ਜਾਮਾਂ ਨਹੀਂ ਦਿਤਾ ਗਿਆ । ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿਚ ਕਿਸਾਨਾਂ ਨੇ ਫਿਰ ਦਿੱਲੀ ਵੱਲ ਚਾਲੇ ਪਾ ਦਿਤੇ ਹਨ ।
ਰੰਧਾਵਾਂ ਨੇ ਮੋਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਮੰਨ ਕਿ ਤਰੁੰਤ ਉਹਨਾਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ ਤੇ ਕਿਸਾਨਾਂ ਨਾਲ ਟਕਰਾਅ ਦਾ ਰਸਤਾ ਅਖਿਤਿਆਰ ਨਾ ਕਰੇ ।
ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰਾਂ ਕਿਸਾਨਾਂ ਦੇ ਨਾਲ ਹੈ ਤੇ ਉਹਨਾਂ ਦੇ ਅੰਦੌਲਨ ਦਾ ਡੱਟ ਕਿ ਸਾਥ ਦੇਵੇਗੀ ਤੇ ਮੋਦੀ ਸਰਕਾਰ ਨੂੰ ਬਾਕੀ ਰਹਿੰਦੀਆਂ ਫ਼ਸਲਾਂ ਤੇ ਐਮ ਐਸ ਪੀ ਦੇਣ ਲਈ ਮਜਬੂਰ ਕਰ ਦੇਵੇਗੀ ।
ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪਰਿਵਾਰਿਕ ਮੈਂਬਰ ਅਤੇ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ।