ਪੰਜਾਬ

ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ, ਮਲੇਰੀਆ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

*ਕੋਰੋਨਾ, ਡੇਂਗੂ, ਮਲੇਰੀਆ,ਅਤੇ ਬਰਸਾਤੀ ਮੌਸਮ ਵਿਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ

ਸਬੰਧੀ ਮੀਟਿੰਗ ਦਾ ਆਯੋਜਨ
ਮਾਨਸਾ, 19 ਅਗਸਤ :
ਕੋਰੋਨਾ, ਡੇਂਗੂ,ਮਲੇਰੀਆਂ ਅਤੇ ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਸਨਮੁਖ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਕੀਤੀ ਗਈ। ਡਾ. ਰਾਏ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।
ਕਾਰਜਕਾਰੀ  ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਅਤੇ ਨੇ ਦਸਿਆ ਕਿ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਵਿਚ ਸਿਹਤ ਵਿਭਾਗ ਦਾ ਸਟਾਫ਼ ਤੈਨਾਤ ਰਹੇਗਾ ਜੋ ਟੈਲੀਫ਼ੋਨ ’ਤੇ ਉਕਤ ਬਿਮਾਰੀਆਂ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੇਗਾ ਅਤੇ ਢੁਕਵਾਂ ਹੱਲ ਸੁਝਾਏਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਉਕਤ ਬੀਮਾਰੀਆਂ ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਟਰੋਲ ਰੂਮ ਦੇ ਨੰਬਰ 01652-227056 ਤੇ ਫ਼ੋਨ ਕਰ ਕੇ ਜਾਣਕਾਰੀ ਲੈ ਸਕਦਾ ਹੈ ਜਾਂ ਸੂਚਨਾ ਦੇ ਸਕਦਾ ਹੈ।
ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡਾਇਰੀਆ ਦੇ ਮਰੀਜ਼ ਆਮ ਤੌਰ ’ਤੇ ਵੱਧ ਜਾਂਦੇ ਹਨ ਜਿਸ ਕਾਰਨ ਜੇ ਡਾਇਰੀਆ ਦਾ ਕੋਈ ਗੰਭੀਰ ਮਰੀਜ਼ ਹੈ ਤਾਂ ਉਹ ਇਸ ਹੈਲਪਲਾਈਨ ਨੰਬਰ ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਮਰੀਜ਼ਾਂ ਜਾਂ ਹੋਰ ਲੋਕਾਂ ਨੂੰ ਮੌਕੇ ’ਤੇ ਹੀ ਢੁਕਵੀਂ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਦੁਆਰਾ ਮੰਗੀ ਗਈ ਸੂਚਨਾ ਦਾ ਜਵਾਬ ਕੰਟਰੋਲ ਰੂਮ ਵਿਚ ਡਿਊਟੀ ’ਤੇ ਮੌਜੂਦ ਸਟਾਫ਼ ਕੋਲ ਨਾ ਹੋਇਆ ਤਾਂ ਉਸ ਨੂੰ ਤੈਅ ਸਮੇਂ ਅੰਦਰ ਵਾਪਸ ਫ਼ੋਨ ਕਰ ਕੇ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੈ ਤਾਂ ਨੇੜੇ ਦੇ ਸਿਹਤ ਕੇੰਦਰ ਵਿੱਚ ਜਾ ਕੇ ਚੈਕ ਅੱਪ ਕਰਵਾਏ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਸਾਨੂੰ ਕੋਰੋਨਾ ਵਰਗੀ ਬਿਮਾਰੀ ’ਤੇ ਕਾਬੂ ਪਾਊਣ ਲਈ ਸਰਕਾਰ ਦੁਆਰਾ ਦਰਸਾਈਆਂ ਗਈਆਂ ਗਾਈਡਲਾਈਨਜ ਦਾ ਪਾਲਣ ਕਰਨਾ ਚਾਹੀਦਾ ਹੈ  ਜਿਵੇਂ ਕਿ ਮੂੰਹ ਤੇ ਮਾਸਕ ਲਗਾ ਕੇ ਰੱਖਣਾ,ਸਮਾਜਕ ਦੂਰੀ ਨੂੰ ਬਣਾ ਕੇ ਰੱਖਣਾ,ਹੱਥਾਂ ਨੂੰ ਸੈਨੀਟਾਈਜ਼ਰ ਜਾਂ ਸਾਬਣ ਪਾਣੀ ਨਾਲ ਬਾਰ ਬਾਰ ਸਾਫ ਕਰਨਾ, ਭੀੜ ਭੜੱਕੇ ਵਾਲੀ ਥਾਵਾਂ ਵਿਚ ਜਾਣ ਤੋਂ ਗੁਰੇਜ਼ ਕਰਨ, ਸਰਕਾਰ ਦੁਆਰਾ ਨਿਸ਼ਚਿਤ ਕੀਤੀ ਗਈ ਉਮਰ ਅਨੁਸਾਰ ਸਮੇਂ ਸਮੇਂ ਤੇ ਵੈਕਸੀਨੇਸ਼ਨ ਲਗਵਾਉਣੀ ਯਕੀਨੀ ਬਣਾਉਣ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!