ਪੰਜਾਬ

*Check Bounce Case : ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨ ਜੋਤ ਕੌਰ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਮੁਲਤਵੀ

*ਜੀਵਨ ਜੋਤ ਕੌਰ ਨੇ ਆਪਣੇ ਵਿਰੁੱਧ ਬੈਂਕ ਵੱਲੋਂ ਦਿੱਤੀ ਸ਼ਿਕਾਇਤ ਨੂੰ ਰੱਦ ਕਰਨ ਦੀ ਕੀਤੀ ਮੰਗ *

 

ਹਾਈਕੋਰਟ ਨੇ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਵੱਲੋਂ ਬੈਂਕ ਵੱਲੋਂ ਦਾਇਰ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ 13 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।


ਦਰਅਸਲ ਫਰਵਰੀ 2017 ‘ਚ ਬੈਂਕ ਨੇ ਜੀਵਨ ਜੋਤ ਕੌਰ ਦੇ ਖਿਲਾਫ ਚੈੱਕ ਬਾਊਂਸ ਹੋਣ ਦੇ ਮਾਮਲੇ ਦੀ ਸ਼ਿਕਾਇਤ ਦਿੱਤੀ ਸੀ। ਹੁਣ ਹਾਈਕੋਰਟ ਤੋਂ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜੀਵਨ ਜੋਤ ਕੌਰ ਦੇ ਵਕੀਲ ਫੇਰੀ ਸੋਫਤ ਨੇ ਦੱਸਿਆ ਕਿ ਇਹ ਰਕਮ ਬੈਂਕ ਨੂੰ ਵਾਪਸ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਸਬੰਧੀ ਬੈਂਕ ਨਾਲ ਸਮਝੌਤਾ ਹੋ ਗਿਆ ਹੈ। ਇਸੇ ਲਈ ਹੁਣ ਹਾਈਕੋਰਟ ਤੋਂ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ‘ਤੇ ਹਾਈਕੋਰਟ ਨੇ ਸੁਣਵਾਈ 13 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ |

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!