ਪੰਜਾਬ

ਕੋਵਿਡ ਕੇਸਾਂ ’ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ

ਚੰਡੀਗੜ, 19 ਮਾਰਚ
ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਾਲ ਖਰੀਦ ਕਾਰਜਾਂ ਦੀ ਸ਼ੁਰੂਆਤ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖਰੀਦ ਵਿੱਚ ਦੇਰੀ ਕਰਨ ਦਾ ਫੈਸਲਾ ਲਿਆ ਗਿਆ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਵੇਖਦਿਆਂ ਵਿਭਾਗ ਨੂੰ ਸੁਰੱਖਿਅਤ ਖਰੀਦ ਸਬੰਧੀ ਪ੍ਰਬੰਧਾਂ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੈ।
ਉਨਾਂ ਨੇ ਮੁੱਖ ਮੰਤਰੀ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਵਿੱਚ ਵਾਧਾ ਕਰਨ ਵਾਸਤੇ ਪੱਤਰ ਲਿਖਣ ਦੀ ਅਪੀਲ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!