ਪੰਜਾਬ
*ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਹਾਈਕੋਰਟ ਨੇ ਹੁਣ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ*
* ਕਿਹਾ, ਸਰਹੱਦੀ ਖੇਤਰ 'ਚ ਗੈਰ-ਕਾਨੂੰਨੀ ਮਾਈਨਿੰਗ ਰਾਸ਼ਟਰੀ ਸੁਰੱਖਿਆ ਲਈ ਵੱਡਾ ਖਤਰਾ ਹੈ*
ਹਾਈਕੋਰਟ ਨੇ ਹੁਣ ਪੰਜਾਬ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਪੰਜਾਬ ਦੇ ਸਰਹੱਦੀ ਖੇਤਰ ਪਠਾਨਕੋਟ ਅਤੇ ਗੁਰਦਾਸਪੁਰ ‘ਚ ਰਾਵੀ ਦਰਿਆ ‘ਚ ਗੈਰ-ਕਾਨੂੰਨੀ ਮਾਈਨਿੰਗ ਰਾਸ਼ਟਰੀ ਸੁਰੱਖਿਆ ਲਈ ਖਤਰਾ ਹੈ, ਇਸ ਲਈ ਹੁਣ ਹਾਈਕੋਰਟ ਨੇ ਇਸ ‘ਤੇ ਆਰਮੀ ਅਤੇ ਬੀਐਸਐਫ ਨੂੰ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਵਾਤਾਵਰਨ ਅਤੇ ਜੰਗਲਾਤ ਮੰਤਰਾਲੇ, ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ, ਜਲ ਸਰੋਤ ਵਿਭਾਗ, ਜਲ ਸ਼ਕਤੀ ਮੰਤਰਾਲੇ ਨੂੰ ਵੀ ਇਸ ਪੂਰੇ ਮਾਮਲੇ ‘ਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ, ਇਸ ਦੇ ਨਾਲ ਹੀ ਹਾਈਕੋਰਟ ਨੇ ਇੱਕ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ ਕਿ ਹੁਣ ਤੱਕ ਸਰਕਾਰ ਨੇ ਇਸ ਬਾਰੇ ਕੀ ਕਾਰਵਾਈ ਕੀਤੀ ਹੈ ? ਹਾਈਕੋਰਟ ਨੇ ਇਹ ਹੁਕਮ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ।